550ਵੇਂ ਗੁਰੂਪੂਰਬ ਸੰਬੰਧੀ ਸਾਲ ਭਰ ਕਰਵਾਏ ਜਾਣਗੇ ਸਮਾਗਮ : ਅਜੇ ਗੋਂਡਾਨੀ
Thursday, Jan 24, 2019 - 09:42 PM (IST)

ਬ੍ਰਿਸਬੇਨ (ਸਤਵਿੰਦਰ ਟੀਨੂੰ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰੂਪੂਰਬ ਦੇਸ਼-ਵਿਦੇਸ਼ 'ਚ ਸੰਗਤਾਂ ਬਹੁਤ ਹੀ ਉਤਸ਼ਾਹ ਨਾਲ ਮਨਾਉਂਦੀਆਂ ਹਨ। ਇਸ ਸਾਲ ਉਨ੍ਹਾਂ ਦੇ 550ਵੇਂ ਗੁਰੂਪੂਰਬ ਸੰਬੰਧੀ ਸਮਾਗਮ ਸਾਲ ਭਰ ਕਰਵਾਏ ਜਾਣਗੇ। ਇਹ ਵਿਚਾਰ ਮਾਣਯੋਗ ਭਾਰਤੀ ਰਾਜਦੂਤ ਸ੍ਰੀ ਅਜੇ ਗੋਂਡਾਨੀ ਨੇ ਫ਼ੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ 'ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆ 'ਤੇ ਚੱਲਦੇ ਹੋਏ ਆਪਣੇ ਜੀਵਨ ਨੂੰ ਸਫਲ ਕਰਨਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਾਲ ਭਾਰਤੀ ਹਾਈ ਕਮਿਸ਼ਨ ਕੈਨਬਰਾ ਵਿਖੇ ਲੋਹੜੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ 'ਚ ਉਨ੍ਹਾਂ ਕਿਹਾ ਸਾਨੂੰ ਲੜਕਿਆਂ ਦੇ ਨਾਲ-ਨਾਲ ਲੜਕੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ, ਜਿਸ 'ਚ ਮੂੰਗਫਲੀ ਤੇ ਰਿਓੜੀਆਂ ਵੰਡੀਆਂ ਅਤੇ ਭਾਈਵਾਲ਼ਾਂ ਦਾ ਸੁਨੇਹਾ ਦਿੱਤਾ ਗਿਆ, ਜਿਸ 'ਚ ਉਨ੍ਹਾਂ ਕਿਹਾ ਕਿ ਸਾਡੇ ਸਾਰੇ ਤਿਓਹਾਰ ਸਾਂਝੇ ਹਨ, ਜੋ ਕਿ ਸਾਨੂੰ ਆਪਸ 'ਚ ਭਾਈਚਾਰਾ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਇਸ ਮੌਕੇ 'ਤੇ ਸਮੂਹ ਭਾਰਤੀਆਂ ਨੂੰ ਲੋਹੜੀ ਦੀ ਵਧਾਈ ਵੀ ਦਿੱਤੀ।