ਹਰ 11 ਮਿੰਟ 'ਚ ਆਪਣਿਆਂ ਹੱਥੋਂ ਕਤਲ ਹੁੰਦੀ ਹੈ 'ਇਕ ਔਰਤ', ਸੰਯੁਕਤ ਰਾਸ਼ਟਰ ਮੁਖੀ ਦਾ ਹੈਰਾਨੀਜਨਕ ਦਾਅਵਾ

11/22/2022 4:56:29 PM

ਸੰਯੁਕਤ ਰਾਸ਼ਟਰ (ਭਾਸ਼ਾ)- ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਤਾਰੇਸ ਨੇ ਕਿਹਾ ਕਿ ਹਰ 11 ਮਿੰਟ ਵਿੱਚ ਇੱਕ ਔਰਤ ਜਾਂ ਕੁੜੀ ਦਾ ਉਸ ਦੇ ਕਿਸੇ ਨਜ਼ਦੀਕੀ ਸਾਥੀ ਜਾਂ ਪਰਿਵਾਰ ਦੇ ਮੈਂਬਰ ਵੱਲੋਂ ਕਤਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਵਿਰੁੱਧ ਹਿੰਸਾ ਵਿਸ਼ਵ ਵਿੱਚ ਸਭ ਤੋਂ ਵੱਡੀ "ਮਨੁੱਖੀ ਅਧਿਕਾਰਾਂ ਦੀ ਉਲੰਘਣਾ" ਹੈ ਅਤੇ ਉਨ੍ਹਾਂ ਨੇ ਸਰਕਾਰਾਂ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਰਾਸ਼ਟਰੀ ਕਾਰਵਾਈ ਯੋਜਨਾ ਲਾਗੂ ਕਰਨ ਦੀ ਅਪੀਲ ਕੀਤੀ ਹੈ। ਸਕੱਤਰ-ਜਨਰਲ ਨੇ 25 ਨਵੰਬਰ ਨੂੰ "ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ" ਸਬੰਧੀ ਅੰਤਰਰਾਸ਼ਟਰੀ ਦਿਵਸ ਤੋਂ ਪਹਿਲਾਂ ਇਹ ਟਿੱਪਣੀਆਂ ਕੀਤੀਆਂ।

ਇਹ ਵੀ ਪੜ੍ਹੋ: ਇਮਰਾਨ ਖ਼ਾਨ ਦਾ ਵੱਡਾ ਬਿਆਨ, ਭਾਜਪਾ ਦੇ ਸ਼ਾਸਨ 'ਚ ਭਾਰਤ-ਪਾਕਿ ਦੇ ਚੰਗੇ ਸਬੰਧਾਂ ਦੀ ਕੋਈ ਗੁੰਜਾਇਸ਼ ਨਹੀਂ

ਗੁਤਾਰੇਸ ਨੇ ਕਿਹਾ, "ਔਰਤਾਂ ਅਤੇ ਕੁੜੀਆਂ ਵਿਰੁੱਧ ਹਿੰਸਾ ਦੁਨੀਆ ਵਿੱਚ ਸਭ ਤੋਂ ਵੱਡੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਹਰ 11 ਮਿੰਟਾਂ ਵਿੱਚ, ਇੱਕ ਔਰਤ ਜਾਂ ਕੁੜੀ ਦਾ ਉਸਦੇ ਨਜ਼ਦੀਕੀ ਸਾਥੀ ਜਾਂ ਪਰਿਵਾਰਕ ਮੈਂਬਰ ਵੱਲੋਂ ਕਤਲ ਕਰ ਦਿੱਤਾ ਜਾਂਦਾ ਹੈ, ਅਤੇ ਅਸੀਂ ਜਾਣਦੇ ਹਾਂ ਕਿ ਕੋਵਿਡ-19 ਮਹਾਮਾਰੀ ਤੋਂ ਲੈ ਕੇ ਆਰਥਿਕ ਉਥਲ-ਪੁਥਲ ਤੱਕ ਹੋਰ ਦਬਾਅ ਵੀ ਬਿਨਾਂ ਸ਼ੱਕ ਹੋਰ ਸਰੀਰਕ ਅਤੇ ਜ਼ੁਬਾਨੀ ਸ਼ੋਸ਼ਣ ਦਾ ਕਾਰਨ ਬਣਦੇ ਹਨ।'

ਇਹ ਵੀ ਪੜ੍ਹੋ: ਇੰਡੋਨੇਸ਼ੀਆ 'ਚ ਭੂਚਾਲ ਕਾਰਨ 162 ਲੋਕਾਂ ਦੀ ਮੌਤ, ਸੈਂਕੜੇ ਜ਼ਖ਼ਮੀ, ਤਸਵੀਰਾਂ 'ਚ ਵੇਖੋ ਤਬਾਹੀ ਦਾ ਮੰਜ਼ਰ

ਗੁਤਾਰੇਸ ਦੀਆਂ ਟਿੱਪਣੀਆਂ ਭਾਰਤ ਵਿੱਚ ਹਾਲ ਹੀ ਵਿੱਚ ਹੋਏ ਸ਼ਰਧਾ ਵਾਕਰ ਕਤਲ ਕੇਸ ਦੇ ਪਿਛੋਕੜ ਵਿੱਚ ਆਈਆਂ ਹਨ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਗੁਤਾਰੇਸ ਨੇ ਕਿਹਾ, “ਅੱਧੀ ਆਬਾਦੀ ਨੂੰ ਨਿਸ਼ਾਨਾ ਬਣਾਉਣ ਵਾਲੇ ਇਸ ਭੇਦਭਾਵ, ਹਿੰਸਾ ਅਤੇ ਦੁਰਵਿਵਹਾਰ ਦੀ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ। ਇਹ ਜੀਵਨ ਦੇ ਹਰੇਕ ਖੇਤਰ ਵਿੱਚ ਔਰਤਾਂ ਅਤੇ ਕੁੜੀਆਂ ਦੀ ਭਾਗੀਦਾਰੀ ਨੂੰ ਸੀਮਤ ਕਰ ਦਿੰਦਾ ਹੈ, ਉਹਨਾਂ ਦੇ ਬੁਨਿਆਦੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਖੋਹ ਲੈਂਦਾ ਹੈ ਅਤੇ ਬਰਾਬਰ ਆਰਥਿਕ ਵਿਕਾਸ ਨੂੰ ਰੋਕ ਦਿੰਦਾ ਹੈ।'

ਇਹ ਵੀ ਪੜ੍ਹੋ: ਖਾਣਾ ਪਹੁੰਚਾਉਣ ਲਈ ਸਿੰਗਾਪੁਰ ਤੋਂ ਅੰਟਾਰਕਟਿਕਾ ਪਹੁੰਚੀ ਫੂਡ ਡਿਲਿਵਰੀ ਗਰਲ, ਬਣਾਇਆ ਵਿਸ਼ਵ ਰਿਕਾਰਡ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 

 


cherry

Content Editor

Related News