ਜਗਮੀਤ ਸਿੰਘ ਦਾ ਵੱਡਾ ਬਿਆਨ, ਨਿੱਝਰ ਦੇ ਕਤਲ 'ਚ ਭਾਰਤ ਦੀ ਭੂਮਿਕਾ 'ਤੇ ਸਪੱਸ਼ਟ ਜਾਣਕਾਰੀ

Wednesday, Sep 27, 2023 - 10:48 AM (IST)

ਟੋਰਾਂਟੋ (ਏਜੰਸੀ)- ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਇਕ ਵਾਰ ਫਿਰ ਕੈਨੇਡਾ ਦੇ ਸੰਸਦ ਮੈਂਬਰ ਨੇ ਬਿਆਨ ਦਿੱਤਾ ਹੈ। ਉਥੋਂ ਦੀ ਸੱਤਾਧਾਰੀ ਪਾਰਟੀ ਦੀ ਭਾਈਵਾਲ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਇੱਕ ਆਗੂ ਦਾ ਕਹਿਣਾ ਹੈ ਕਿ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਦੇ ਸਪੱਸ਼ਟ ਸੰਕੇਤ ਮਿਲੇ ਹਨ। ਐੱਨ.ਡੀ.ਪੀ. ਆਗੂ ਜਗਮੀਤ ਸਿੰਘ ਨੇ ਮੰਗਲਵਾਰ ਨੂੰ ਓਟਾਵਾ ਵਿੱਚ ਕਿਹਾ ਕਿ ਜਿਵੇਂ ਕਿ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ, ਕੈਨੇਡਾ ਦੀ ਖੁਫੀਆ ਏਜੰਸੀ ਨੇ ਅਜਿਹੀ ਜਾਣਕਾਰੀ ਮੁਹੱਈਆ ਕਰਵਾਈ ਹੈ ਜੋ ਇਹ ਸੰਕੇਤ ਦਿੰਦੀ ਹੈ ਕਿ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਵਿਦੇਸ਼ੀ ਸਰਕਾਰ ਸ਼ਾਮਲ ਸੀ। ਤੁਹਾਨੂੰ ਦੱਸ ਦੇਈਏ ਕਿ ਸਿੰਘ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਕੈਨੇਡਾ ਦੀ ਸੰਸਦ ਦੇ ਹੇਠਲੇ ਸਦਨ ਵਿੱਚ ਚੌਥੀ ਸਭ ਤੋਂ ਵੱਡੀ ਪਾਰਟੀ ਹੈ।

ਇਹ ਵੀ ਪੜ੍ਹੋ: 2 ਗੱਡੀਆਂ, 6 ਹਮਲਾਵਰ, 50 ਗੋਲੀਆਂ, ਕੈਨੇਡਾ 'ਚ 90 ਸਕਿੰਟਾਂ 'ਚ ਇੰਝ ਹੋਇਆ ਸੀ ਨਿੱਝਰ ਦਾ ਕਤਲ

ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਾਏ ਗਏ ਦੋਸ਼ਾਂ ਨੂੰ ਬੇਹੱਦ ਗੰਭੀਰ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਚਾਰ ਉਨ੍ਹਾਂ ਨੂੰ ਮਿਲੀ ਖੁਫੀਆ ਜਾਣਕਾਰੀ 'ਤੇ ਆਧਾਰਿਤ ਹਨ। NDP ਨੇਤਾ ਨੇ ਕਿਹਾ, "ਇਹ ਬੇਮਿਸਾਲ ਖੁਫੀਆ ਜਾਣਕਾਰੀ ਹੈ ਜੋ ਸਾਹਮਣੇ ਆਈ ਹੈ ਅਤੇ ਇਸ ਲਈ ਅਸੀਂ ਕੈਨੇਡੀਅਨ ਸਰਕਾਰ ਨੂੰ ਬੇਨਤੀ ਕਰਦੇ ਰਹਾਂਗੇ ਕਿ ਇਸ ਦੀ ਪੂਰੀ ਜਾਂਚ ਕੀਤੀ ਜਾਵੇ ਤਾਂ ਜੋ ਜ਼ਿੰਮੇਵਾਰ ਲੋਕਾਂ ਨੂੰ ਅੱਗੇ ਲਿਆਂਦਾ ਜਾ ਸਕੇ।"

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਵਿਵਾਦ ਦਰਮਿਆਨ ਮੁੜ ਆਇਆ ਅਮਰੀਕਾ ਦਾ ਵੱਡਾ ਬਿਆਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News