ਭਾਰਤ 'ਚ EVM 'ਤੇ ਵਿਵਾਦ; ਇਮਰਾਨ ਬੋਲੇ- ਜੇ ਪਾਕਿ 'ਚ ਇਹ ਮਸ਼ੀਨਾਂ ਹੁੰਦੀਆਂ ਤਾਂ ਚੋਣਾਂ 'ਚ ਧਾਂਦਲੀ ਨਾ ਹੁੰਦੀ

03/18/2024 10:07:11 AM

ਲਾਹੌਰ (ਏਜੰਸੀ)- ਭਾਰਤ ’ਚ ਜਿਥੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ. ਵੀ. ਐੱਮ.) ਰਾਹੀਂ ਚੋਣਾਂ ਕਰਵਾਉਣ ’ਤੇ ਸਵਾਲ ਉਠਾਏ ਜਾ ਰਹੇ ਹਨ, ਉਥੇ ਹੀ ਪਾਕਿਸਤਾਨ ’ਚ ਇਸ ਦੀ ਵਰਤੋਂ ਕਰਨ ਦੀ ਮੰਗ ਉੱਠ ਰਹੀ ਹੈ। ਇਹ ਮੰਗ ਉਠਾਉਣ ਵਾਲਾ ਵਿਅਕਤੀ ਕੋਈ ਹੋਰ ਨਹੀਂ ਸਗੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਹਨ। ਉਨ੍ਹਾਂ ਕਿਹਾ ਹੈ ਕਿ ਜੇਕਰ ਪਾਕਿਸਤਾਨੀ ਚੋਣਾਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਹੁੰਦੀਆਂ ਤਾਂ ਧਾਂਦਲੀ ਦੇ ਸਾਰੇ ਮੁੱਦੇ ਇਕ ਘੰਟੇ ਵਿੱਚ ਹੱਲ ਹੋ ਜਾਂਦੇ। ਇਮਰਾਨ ਖਾਨ ਨੇ ਪਾਕਿਸਤਾਨ ’ਚ ਹਾਲ ਹੀ ਵਿਚ ਹੋਈਆਂ ਚੋਣਾਂ ’ਚ ਧਾਂਦਲੀ ਦੇ ਦੋਸ਼ ਲਾਏ ਹਨ।

ਇਹ ਵੀ ਪੜ੍ਹੋ: ਸਾਊਦੀ ਅਰਬ ਦੇ ਕਿੰਗ ਅਤੇ ਕ੍ਰਾਊਨ ਪ੍ਰਿੰਸ ਨੇ ਰਮਜ਼ਾਨ ’ਚ ਕੀਤਾ 155 ਕਰੋੜ ਰੁਪਏ ਦਾ ਮਹਾਦਾਨ

ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੇ ਸੰਸਥਾਪਕ ਇਮਰਾਨ ਖਾਨ ਨੇ ਅਦਿਆਲਾ ਜੇਲ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਈ. ਵੀ. ਐੱਮ. ਦਾ ਜ਼ਿਕਰ ਕੀਤਾ। ਪੀ. ਟੀ. ਆਈ. ਦੀ ਸੋਸ਼ਲ ਮੀਡੀਆ ਟੀਮ ਨੇ ਇਮਰਾਨ ਦਾ ਬਿਆਨ ‘ਐਕਸ’ ’ਤੇ ਪੋਸਟ ਕੀਤਾ ਹੈ, ਜਿਸ ਵਿਚ ਕਿਹਾ ਹੈ ਕਿ ਜੇਕਰ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਹੁੰਦੀ ਤਾਂ ਧਾਂਦਲੀ ਦੀ ਸਮੱਸਿਆ ਨੂੰ ਇਕ ਘੰਟੇ ਦੇ ਅੰਦਰ ਹੀ ਹੱਲ ਕਰ ਲਿਆ ਗਿਆ ਹੁੰਦਾ। ਇਮਰਾਨ ਮੁਤਾਬਕ ਪਾਕਿਸਤਾਨ ਦੇ ਚੋਣ ਕਮਿਸ਼ਨ, ਕੁਝ ਸਿਆਸੀ ਪਾਰਟੀਆਂ ਅਤੇ ਫੌਜ ਨੇ ਇਲੈਕਟ੍ਰਾਨਿਕ ਵੋਟਿੰਗ ਪ੍ਰਣਾਲੀ ਨੂੰ ਲਿਆਉਣ ਦੇ ਪਲਾਨ ’ਤੇ ਪਾਣੀ ਫੇਰ ਦਿੱਤਾ ਸੀ। ਇਮਰਾਨ ਨੇ ਉਨ੍ਹਾਂ ਅਧਿਕਾਰੀਆਂ ਖਿਲਾਫ ਦੇਸ਼ਧ੍ਰੋਹ ਦੀ ਕਾਰਵਾਈ ਦੀ ਮੰਗ ਕੀਤੀ, ਜਿਨ੍ਹਾਂ ਨੇ ਆਮ ਚੋਣਾਂ ’ਚ ਜਨਤਾ ਦੇ ਫਤਵੇ ਨਾਲ ਖਿਲਵਾੜ ਕੀਤਾ।

ਇਹ ਵੀ ਪੜ੍ਹੋ: ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਮਦਦ ਦਾ ਦਿੱਤਾ ਭਰੋਸਾ 

ਸਾਬਕਾ ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੂੰ 3 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਜਦਕਿ ਬਾਕੀ 17 ਪਾਰਟੀਆਂ ਨੂੰ ਸਾਂਝੇ ਤੌਰ ’ਤੇ ਇੰਨੀਆਂ ਵੋਟਾਂ ਮਿਲੀਆਂ। ਉਨ੍ਹਾਂ ਕਿਹਾ ਕਿ ਪੀ. ਟੀ. ਆਈ. ਨੇ ਚੋਣਾਂ ’ਚ ਹੋਈਆਂ ਬੇਨਿਯਮੀਆਂ ਨੂੰ ਆਈ. ਐੱਮ. ਐੱਫ. ਸਾਹਮਣੇ ਉਠਾਇਆ ਅਤੇ ਗੈਰ-ਸਰਕਾਰੀ ਸੰਸਥਾਵਾਂ ਨੇ ਵੀ ਚੋਣ ਪ੍ਰਕਿਰਿਆ ਦੀਆਂ ਖਾਮੀਆਂ ਵੱਲ ਧਿਆਨ ਦਿਵਾਇਆ। ਉੱਥੇ ਹੀ ਪਾਕਿਸਤਾਨੀਆਂ ਨੇ ਅਮਰੀਕਾ ’ਚ ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐੱਮ. ਐੱਫ.) ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ: ਦਰਦਨਾਕ; ਹੀਟਰ ਲਗਾ ਕੇ ਸੁੱਤਾ ਸੀ ਪਰਿਵਾਰ, ਅੱਗ ਲੱਗਣ ਕਾਰਨ ਬੱਚਿਆਂ ਸਣੇ ਪੂਰਾ ਟੱਬਰ ਹੋਇਆ ਖ਼ਤਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News