ਥਾਈਲੈਂਡ 'ਚ ਗੋਲੀਬਾਰੀ! ਸਾਬਕਾ ਪੁਲਸ ਮੁਲਾਜ਼ਮ ਨੇ 22 ਬੱਚਿਆਂ ਸਮੇਤ 34 ਲੋਕਾਂ ਦੀ ਲਈ ਜਾਨ
Wednesday, Feb 11, 2026 - 05:37 PM (IST)
ਬੈਂਕਾਕ: ਥਾਈਲੈਂਡ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਡੇ-ਕੇਅਰ ਸੈਂਟਰ ਵਿੱਚ ਹੋਈ ਅੰਨ੍ਹੇਵਾਹ ਫਾਇਰਿੰਗ ਵਿੱਚ 22 ਬੱਚਿਆਂ ਸਮੇਤ ਕੁੱਲ 34 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਖੂਨੀ ਖੇਡ ਨੂੰ ਇੱਕ ਸਾਬਕਾ ਪੁਲਸ ਅਧਿਕਾਰੀ ਨੇ ਅੰਜਾਮ ਦਿੱਤਾ, ਜਿਸ ਨੇ ਡੇ-ਕੇਅਰ ਸੈਂਟਰ ਵਿੱਚ ਵੜ ਕੇ ਮਾਸੂਮ ਬੱਚਿਆਂ ਅਤੇ ਹੋਰ ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਇਸ ਤੋਂ ਇਲਾਵਾ, ਦੱਖਣੀ ਥਾਈਲੈਂਡ ਦੇ ਹਾਟ ਯਾਈ ਸਥਿਤ ਇੱਕ ਸਕੂਲ ਵਿੱਚ ਵੀ ਇੱਕ 18 ਸਾਲਾ ਨੌਜਵਾਨ ਵੱਲੋਂ ਫਾਇਰਿੰਗ ਕਰਨ ਦੀ ਖ਼ਬਰ ਹੈ, ਜਿਸ ਵਿੱਚ ਦੋ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਸਥਾਨਕ ਪ੍ਰਸ਼ਾਸਨ ਮੁਤਾਬਕ, ਬੁੱਧਵਾਰ ਨੂੰ ਦੱਖਣੀ ਥਾਈਲੈਂਡ ਦੇ ਸੋਨਗਖਲਾ ਸੂਬੇ ਦੇ ਇੱਕ ਸਕੂਲ ਵਿੱਚ ਇੱਕ ਬੰਦੂਕਧਾਰੀ ਨੇ ਕਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੰਧਕ ਬਣਾ ਲਿਆ ਸੀ।
ਪੁਲਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਸਥਿਤੀ ਨੂੰ ਕਾਬੂ ਹੇਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸੇ ਕਾਰਵਾਈ ਦੌਰਾਨ ਹੋਈ ਗੋਲੀਬਾਰੀ ਵਿੱਚ 34 ਲੋਕਾਂ ਦੀ ਜਾਨ ਚਲੀ ਗਈ, ਹਾਲਾਂਕਿ ਪ੍ਰਸ਼ਾਸਨ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
