ਮਾਲਦੀਵ ਦੇ ਸਾਬਕਾ ਉਪ ਰਾਸ਼ਟਰਪਤੀ ਨੂੰ ਭਾਰਤ ਨੇ ਕੀਤਾ ਡਿਪੋਰਟ

08/03/2019 11:45:59 AM

ਮਾਲਦੀਵ— ਭਾਰਤ 'ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ 'ਚ ਫੜੇ ਗਏ ਮਾਲਦੀਵ ਦੇ ਸਾਬਕਾ ਉਪ-ਰਾਸ਼ਟਰਪਤੀ ਅਹਿਮਦ ਅਦੀਬ ਨੂੰ ਭਾਰਤ ਵਲੋਂ ਡਿਪੋਰਟ ਕਰ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਨੂੰ ਬੀਤੇ ਦਿਨੀਂ ਤਾਮਿਲਨਾਡੂ ਦੇ ਤੂਤੀਕੋਰਿਨ 'ਚੋਂ ਹਿਰਾਸਤ 'ਚ ਲਿਆ ਸੀ। ਉਨ੍ਹਾਂ ਦੇ ਨਾਲ ਆਏ ਸਾਰੇ 9 ਕਰੂ ਮੈਂਬਰਾਂ ਨੂੰ ਵੀ ਮਾਲਦੀਵ ਦੀ ਸੁਰੱਖਿਆ ਫੌਜ ਨੂੰ ਸੌਂਪ ਦਿੱਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਅਦੀਬ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਸਾਬਕਾ ਰਾਸ਼ਟਰਪਤੀ ਅਬਦੁੱਲਾ ਯਾਮੀਨ ਦੇ ਕਤਲ ਦੀ ਸਾਜਸ਼ ਰਚੀ ਸੀ। ਉਨ੍ਹਾਂ ਨੂੰ ਇਸ ਲਈ 15 ਸਾਲ ਦੀ ਸਜ਼ਾ ਸੁਣਾਈ ਗਈ ਸੀ ਪਰ ਇਸ ਸਾਲ ਮਈ 'ਚ ਉਨ੍ਹਾਂ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਗਿਆ ਸੀ।

PunjabKesari
ਜਾਣਕਾਰੀ ਮੁਤਾਬਕ ਅਹਿਮਦ ਅਦੀਬ ਇਕ ਸਮੁੰਦਰੀ ਜਹਾਜ਼ ਦੇ ਕਰਮਚਾਰੀ ਦੇ ਰੂਪ 'ਚ ਗੈਰ-ਕਾਨੂੰਨੀ ਢੰਗ ਨਾਲ ਭਾਰਤ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਤੂਤੀਕੋਰਨ ਬੰਦਰਗਾਹ ਤੋਂ ਉਨ੍ਹਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਿਪੋਰਟਾਂ ਦੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। 
 


Related News