ਇਮਰਾਨ ’ਤੇ ਵਰ੍ਹੀ ਸਾਬਕਾ ਪਤਨੀ ਰੇਹਮ ਖਾਨ, ਕਿਹਾ- PM ਦੀ ਫੈਲਾਈ ਗੰਦਗੀ ਸਾਫ਼ ਕਰਨ ਲਈ ਇੱਕਮੁੱਠ ਹੋਵੇ ਅਵਾਮ

Saturday, Apr 02, 2022 - 11:08 AM (IST)

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਾਬਕਾ ਪਤਨੀ ਪੱਤਰਕਾਰ ਰੇਹਮ ਖਾਨ ਨੇ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ਦੀ ਜਨਤਾ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਇਮਰਾਨ ਖਾਨ ਵੱਲੋਂ ਦੇਸ਼ ’ਚ ਫੈਲਾਈ ਗੰਦਗੀ ਨੂੰ ਸਾਫ਼ ਕਰਨ ਲਈ ਇਕਮੁੱਠ ਹੋਣਾ ਚਾਹੀਦਾ ਹੈ। ਰੇਹਮ ਨੇ ਇਮਰਾਨ ਖਾਨ ਬਾਰੇ ਕਿਹਾ ਕਿ ਹੁਣ ਉਹ ਇਤਿਹਾਸ ਹਨ, ਅਜਿਹੇ ’ਚ ਸਾਰਿਆਂ ਨੂੰ ਇਸ ਗੰਦਗੀ ਨੂੰ ਸਾਫ਼ ਕਰਨ ਲਈ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਮਰਾਨ ਖਾਨ ਨੂੰ ਨਾਕਾਮ ਦੱਸਿਆ ਹੈ।

ਇਹ ਵੀ ਪੜ੍ਹੋ: ਮੇਰੀ ਰੂਸ ਫੇਰੀ ਤੋਂ ਗੁੱਸੇ ’ਚ ਹੈ ਭਾਰਤ ਦਾ ਸਮਰਥਨ ਕਰਨ ਵਾਲਾ ਇਕ ਤਾਕਤਵਰ ਮੁਲਕ: ਇਮਰਾਨ

ਜੇਕਰ ਪਾਕਿਸਤਾਨ 'ਚ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਦੇ ਖ਼ਿਲਾਫ਼ ਨੈਸ਼ਨਲ ਅਸੈਂਬਲੀ 'ਚ ਪੇਸ਼ ਬੇਭਰੋਸਗੀ ਮਤਾ ਪਾਸ ਹੋ ਜਾਂਦਾ ਹੈ ਤਾਂ ਇਮਰਾਨ ਦੇਸ਼ ਦੇ 22ਵੇਂ ਪ੍ਰਧਾਨ ਮੰਤਰੀ ਹੋਣਗੇ, ਜੋ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੇ। ਹਾਲਾਂਕਿ ਪਾਕਿਸਤਾਨ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਕੋਈ ਇਕ ਪ੍ਰਧਾਨ ਮੰਤਰੀ ਵੀ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕਿਆ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਦੇ PM ਇਮਰਾਨ ਖਾਨ ਦੇ ਕਤਲ ਦੀ ਸਾਜ਼ਿਸ਼, ਸੁਰੱਖਿਆ ਕੀਤੀ ਗਈ ਸਖ਼ਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News