ਪਾਕਿਸਤਾਨ ''ਚ ਲੱਗੀ ਜਲਿਆਂਵਾਲਾ ਬਾਗ ਦੇ ਸਾਕੇ ਸਬੰਧੀ ਪ੍ਰਦਰਸ਼ਨੀ
Sunday, Apr 21, 2019 - 02:39 PM (IST)

ਲਾਹੌਰ, (ਭਾਸ਼ਾ)— ਪਾਕਿਸਤਾਨ 'ਚ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ 100ਵੀਂ ਬਰਸੀ 'ਤੇ ਪਹਿਲੀ ਵਾਰ ਪਾਕਿਸਤਾਨ ਨੇ ਦੁਰਲੱਭ ਦਸਤਾਵੇਜ਼ਾਂ ਦੀ ਪ੍ਰਦਰਸ਼ਨੀ ਲਗਾਈ ਹੈ। ਲਾਹੌਰ ਹੈਰੀਟੇਜ ਮਿਊਜ਼ੀਅਮ 'ਚ 6 ਦਿਨ ਤਕ ਚੱਲਣ ਵਾਲੀ ਇਹ ਪ੍ਰਦਰਸ਼ਨੀ ਸ਼ਨੀਵਾਰ ਨੂੰ ਲਗਾਈ ਗਈ ਹੈ, ਜਿਸ 'ਚ 1919 ਦੇ ਖੂਨੀ ਸਾਕੇ ਅਤੇ ਪੰਜਾਬ 'ਚ ਮਾਰਸ਼ਲ ਲਾਅ ਨਾਲ ਜੁੜੇ ਘੱਟ ਤੋਂ ਘੱਟ 70 ਇਤਿਹਾਸਕ ਦਸਤਾਵੇਜ਼ ਜਨਤਕ ਕੀਤੇ ਗਏ ਹਨ। ਇਸ ਤੋਂ ਇਕ ਸਾਲ ਪਹਿਲਾਂ ਪਾਕਿਸਤਾਨ ਨੇ ਸ਼ਹੀਦ ਭਗਤ ਸਿੰਘ 'ਤੇ ਚੱਲੇ ਮੁਕੱਦਮੇ ਨਾਲ ਜੁੜੇ ਕੁਝ ਦਸਤਾਵੇਜ਼ ਜਨਤਕ ਕੀਤੇ ਸਨ।
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲੇਖਾਗਾਰ ਵਿਭਾਗ ਦੇ ਨਿਰਦੇਸ਼ਕ ਅੱਬਾਸ ਚੁਗਤਈ ਨੇ ਦੱਸਿਆ ਕਿ ਸਰਕਾਰ ਨੇ ਵੱਖ-ਵੱਖ ਇਤਿਹਾਸਕ ਘਟਨਾਵਾਂ ਅਤੇ ਮਸ਼ਹੂਰ ਹਸਤੀਆਂ ਨਾਲ ਜੁੜੇ ਪ੍ਰਾਚੀਨ ਦਸਤਾਵੇਜ਼ਾਂ ਨੂੰ ਜਨਤਕ ਕਰਨ ਦਾ ਫੈਸਲਾ ਕੀਤਾ ਤਾਂ ਕਿ ਲੋਕ ਜਾਣ ਸਕਣ ਕਿ ਉਸ ਦੌਰ 'ਚ ਕੀ ਹੋਇਆ ਸੀ।