ਖ਼ੁਸ਼ਖ਼ਬਰੀ: ਇਸ ਵਾਰ ਵੀ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਪੱਧਰ 'ਤੇ ਵੀਜ਼ਾ ਮਿਲਣ ਦੀ ਉਮੀਦ
Tuesday, Jun 07, 2022 - 05:18 PM (IST)
ਵਾਸ਼ਿੰਗਟਨ/ਨਵੀਂ ਦਿੱਲੀ (ਏਜੰਸੀ)- ਅਮਰੀਕਾ ਨੂੰ ਇਸ ਸਾਲ ਵੀ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਪੱਧਰ 'ਤੇ ਵੀਜ਼ਾ ਜਾਰੀ ਕਰਨ ਦੀ ਉਮੀਦ ਹੈ। ਅਮਰੀਕੀ ਦੂਤਘਰ ਦੀ ਇੰਚਾਰਜ ਪੈਟਰੀਸੀਆ ਲਾਸੀਨਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਮਰੀਕਾ ਨੇ ਪਿਛਲੇ ਸਾਲ 62,000 ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕੀਤਾ ਸੀ। ਇਸ ਸਾਲ ਅਮਰੀਕੀ ਦੂਤਘਰ ਨੇ ਵਿਦਿਆਰਥੀ ਵੀਜ਼ਾ ਲਈ 100,000 ਅਰਜ਼ੀਆਂ ਮੰਗੀਆਂ ਹਨ।
ਇਹ ਵੀ ਪੜ੍ਹੋ: ਫਲੋਰੀਡਾ 'ਚ 2 ਸਾਲਾ ਬੱਚੇ ਨੇ ਪਿਤਾ ਨੂੰ ਮਾਰੀ ਗੋਲੀ, ਮਾਂ ਲਈ ਖੜ੍ਹੀ ਹੋਈ ਮੁਸੀਬਤ
ਅਮਰੀਕੀ ਦੂਤਘਰ ਵਿਖੇ ਵਿਦਿਆਰਥੀ ਵੀਜ਼ਾ ਦਿਵਸ 'ਤੇ ਪੈਟਰੀਸੀਆ ਲਾਸੀਨਾ ਨੇ ਕਿਹਾ, 'ਕੋਵਿਡ-19 ਮਹਾਮਾਰੀ ਦੇ ਬਾਵਜੂਦ, ਮਿਸ਼ਨ ਇੰਡੀਆ ਨੇ 2021 ਵਿੱਚ ਪਹਿਲਾਂ ਨਾਲੋਂ ਵੱਧ ਵਿਦਿਆਰਥੀ ਵੀਜ਼ੇ ਜਾਰੀ ਕੀਤੇ ਸਨ। ਇਸ ਵਾਰ ਵੀ ਅਸੀਂ ਇੱਕ ਹੋਰ ਰਿਕਾਰਡ ਤੋੜ ਵਿਦਿਆਰਥੀ ਸੈਸ਼ਨ ਦੀ ਉਮੀਦ ਕਰ ਰਹੇ ਹਾਂ।'
ਇਹ ਵੀ ਪੜ੍ਹੋ: ਨਿਊਯਾਰਕ 'ਚ ਨਵਾਂ ਕਾਨੂੰਨ ਪਾਸ, 21 ਸਾਲ ਤੋਂ ਘੱਟ ਉਮਰ ਦੇ ਲੋਕ ਨਹੀਂ ਖ਼ਰੀਦ ਸਕਣਗੇ 'ਰਾਈਫਲ'
ਅਮਰੀਕੀ ਡਿਪਲੋਮੈਟ ਨੇ ਕਿਹਾ, 'ਅਮਰੀਕਾ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਸਾਡੇ ਵਿਦਿਅਕ ਅਦਾਰਿਆਂ ਅਤੇ ਭਾਈਚਾਰਿਆਂ ਵਿੱਚ ਉਨ੍ਹਾਂ ਦੇ ਭਰਪੂਰ ਯੋਗਦਾਨ ਦੀ ਡੂੰਘਾਈ ਨਾਲ ਕਦਰ ਕਰਦਾ ਹੈ। ਇਹ ਖ਼ਾਸ ਤੌਰ 'ਤੇ ਭਾਰਤ ਵਿੱਚ ਸੱਚ ਹੈ। ਭਾਰਤੀ ਵਿਦਿਆਰਥੀ ਅਮਰੀਕਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਦੂਜਾ ਸਭ ਤੋਂ ਵੱਡਾ ਸਮੂਹ ਹੈ।' ਭਾਰਤ ਵਿੱਚ ਅਮਰੀਕੀ ਮਿਸ਼ਨ ਨੇ ਮੰਗਲਵਾਰ ਨੂੰ ਆਪਣਾ ਛੇਵਾਂ ਸਾਲਾਨਾ ਵਿਦਿਆਰਥੀ ਵੀਜ਼ਾ ਦਿਵਸ ਆਯੋਜਿਤ ਕੀਤਾ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਤੋਂ ਬਾਅਦ ਮਸ਼ਹੂਰ ਅਮਰੀਕੀ ਰੈਪਰ ਟ੍ਰਬਲ ਦਾ ਗੋਲੀ ਮਾਰ ਕੇ ਕਤਲ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।