ਵੱਡੀ ਖਬਰ; ਸਵਿਟਜ਼ਰਲੈਂਡ ਦੇ ਲਗਜ਼ਰੀ ਰਿਜ਼ੋਰਟ ''ਚ ਧਮਾਕਾ: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਕਈ ਲੋਕਾਂ ਦੀ ਮੌਤ

Thursday, Jan 01, 2026 - 12:10 PM (IST)

ਵੱਡੀ ਖਬਰ; ਸਵਿਟਜ਼ਰਲੈਂਡ ਦੇ ਲਗਜ਼ਰੀ ਰਿਜ਼ੋਰਟ ''ਚ ਧਮਾਕਾ: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਕਈ ਲੋਕਾਂ ਦੀ ਮੌਤ

ਇੰਟਰਨੈਸ਼ਨਲ ਡੈਸਕ- ਸਵਿਟਜ਼ਰਲੈਂਡ ਦੇ ਮਸ਼ਹੂਰ ਅਤੇ ਲਗਜ਼ਰੀ ਅਲਪਾਈਨ ਸਕੀ ਰਿਜ਼ੋਰਟ ਸ਼ਹਿਰ ਕ੍ਰਾਂਸ-ਮੋਂਟਾਨਾ ਵਿੱਚ ਵੀਰਵਾਰ ਤੜਕੇ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਸਰੋਤਾਂ ਅਨੁਸਾਰ, ਇੱਥੇ ਇੱਕ ਰੈਸਟੋਰੈਂਟ ਵਿੱਚ ਹੋਏ ਜ਼ੋਰਦਾਰ ਧਮਾਕੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦੋਂ ਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।

ਇਹ ਵੀ ਪੜ੍ਹੋ: ਨਵੇਂ ਸਾਲ ਦਾ ਤੋਹਫ਼ਾ: ਭਾਰਤ ਦੇ ਗੁਆਂਢੀ ਦੇਸ਼ 'ਚ ਪੈਟਰੋਲ 10.28 ਰੁਪਏ ਤੇ ਡੀਜ਼ਲ 8.57 ਰੁਪਏ ਹੋਇਆ ਸਸਤਾ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਸਵਿਸ ਪੁਲਿਸ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਸਾਵਧਾਨੀ ਦੇ ਤੌਰ 'ਤੇ ਧਮਾਕੇ ਵਾਲੀ ਥਾਂ ਅਤੇ ਆਸ-ਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਹੈਂ...,ਗੋਡੇ ਦੇ ਆਪਰੇਸ਼ਨ ਮਗਰੋਂ ਚਲੀ ਗਈ ਨੌਜਵਾਨ ਦੀ ਯਾਦਦਾਸ਼ਤ ! ਬੋਲਣ ਲੱਗ ਪਿਆ ਫਰਾਟੇਦਾਰ ਅੰਗਰੇਜ਼ੀ


author

cherry

Content Editor

Related News