ਜਰਮਨੀ ''ਚ ਨਾਈਟ ਕਲੱਬ ਨੇੜੇ ਵੱਡਾ ਧਮਾਕਾ, ਪੁਲਸ ਨੇ ਇਲਾਕਾ ਸੀਲ ਕਰਕੇ ਲੋਕਾਂ ਨੂੰ ਕੀਤਾ ਅਲਰਟ
Monday, Sep 16, 2024 - 05:52 PM (IST)
ਬਰਲਿਨ : ਜਰਮਨੀ ਦੇ ਕੋਲੋਨ ਸ਼ਹਿਰ ਵਿਚ ਸੋਮਵਾਰ ਸਵੇਰੇ ਇੱਕ ਵੱਡਾ ਧਮਾਕਾ ਹੋਇਆ। ਇਹ ਘਟਨਾ ਹੋਹੇਨਜ਼ੋਲਰਨਿੰਗ ਖੇਤਰ ਵਿਚ ਵੈਨਿਟੀ ਨਾਈਟ ਕਲੱਬ ਦੇ ਪ੍ਰਵੇਸ਼ ਦੁਆਰ 'ਤੇ ਵਾਪਰੀ। ਇਸ ਤੋਂ ਬਾਅਦ ਪੁਲਸ ਨੇ ਪੂਰੇ ਇਲਾਕੇ ਵਿਚ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਧਮਾਕੇ ਦੀ ਖਬਰ ਦੇ ਨਾਲ ਹੀ ਪੁਲਸ ਨੇ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।
ਪੁਲਸ ਨੇ ਦਿੱਤੀ ਲੋਕਾਂ ਨੂੰ ਚਿਤਾਵਨੀ
ਕੋਲੋਨ ਪੁਲਸ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਜਾਣਕਾਰੀ ਦਿੱਤੀ ਕਿ ਹੋਹੇਨਜ਼ੋਲਰਨਿੰਗ ਰਿੰਗ ਰੋਡ 'ਤੇ ਇੱਕ ਵੱਡਾ ਪੁਲਸ ਅਪ੍ਰੇਸ਼ਨ ਚੱਲ ਰਿਹਾ ਹੈ। ਸਥਾਨਕ ਨਿਵਾਸੀਆਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਧਮਾਕੇ ਤੋਂ ਬਾਅਦ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਸੁਰੱਖਿਆ ਵਧਾ ਦਿੱਤੀ। ਧਮਾਕੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ।
ਸਵੇਰ ਸਾਰ ਵਾਪਰੀ ਘਟਨਾ
ਇਹ ਧਮਾਕਾ ਸਥਾਨਕ ਸਮੇਂ ਅਨੁਸਾਰ ਸਵੇਰੇ 5:50 ਵਜੇ ਹੋਇਆ। ਇਹ ਘਟਨਾ ਵੈਨਿਟੀ ਨਾਈਟ ਕਲੱਬ ਦੇ ਮੁੱਖ ਦੁਆਰ 'ਤੇ ਵਾਪਰੀ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਾਲਾਂਕਿ ਪੁਲਸ ਨੇ ਸੁਰੱਖਿਆ ਕਾਰਨਾਂ ਕਰ ਕੇ ਇਲਾਕੇ ਨੂੰ ਖਾਲੀ ਕਰਵਾ ਲਿਆ ਹੈ। ਧਮਾਕੇ ਤੋਂ ਬਾਅਦ ਪੂਰੇ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਸ ਨੇ ਪੂਰੇ ਇਲਾਕੇ ਨੂੰ ਕੀਤਾ ਸੀਲ
ਧਮਾਕੇ ਤੋਂ ਬਾਅਦ ਪੁਲਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹ 'ਤੇ ਧਿਆਨ ਨਾ ਦੇਣ ਤੇ ਸਥਿਤੀ 'ਤੇ ਕਾਬੂ ਪਾਉਣ ਲਈ ਸਹਿਯੋਗ ਕਰਨ। ਪੁਲਸ ਲਗਾਤਾਰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰ ਰਹੀ ਹੈ।
ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ
ਪੁਲਸ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਦੇਣ ਦੀ ਸਲਾਹ ਦਿੱਤੀ ਹੈ। ਇਲਾਕਾ ਨਿਵਾਸੀਆਂ ਨੂੰ ਘਰਾਂ ਵਿਚ ਰਹਿਣ ਤੇ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪੁਲਸ ਲਗਾਤਾਰ ਇਲਾਕੇ 'ਚ ਗਸ਼ਤ ਕਰ ਰਹੀ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਚ ਲੱਗੀ ਹੋਈ ਹੈ। ਪੁਲਸ ਇਸ ਘਟਨਾ ਦੀ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਧਮਾਕੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ ਪਰ ਸੁਰੱਖਿਆ ਏਜੰਸੀਆਂ ਹਰ ਸੰਭਵ ਕੋਣ ਤੋਂ ਜਾਂਚ ਕਰ ਰਹੀਆਂ ਹਨ। ਪੁਲਸ ਨੇ ਕਿਹਾ ਹੈ ਕਿ ਇਸ ਧਮਾਕੇ ਦੇ ਕਾਰਨਾਂ ਦਾ ਜਲਦੀ ਹੀ ਪਤਾ ਲਗਾਇਆ ਜਾਵੇਗਾ।