ਪਾਕਿਸਤਾਨੀ ਤਾਲਿਬਾਨ ਦੇ ਪੁਰਾਣੇ ਗੜ੍ਹ ''ਚ ਧਮਾਕਾ, 2 ਬੱਚਿਆਂ ਦੀ ਮੌਤ
Thursday, Nov 14, 2024 - 01:14 PM (IST)
ਪੇਸ਼ਾਵਰ (ਏਜੰਸੀ)- ਪਾਕਿਸਤਾਨ ਵਿੱਚ ਵੀਰਵਾਰ ਨੂੰ ਇੱਕ ਘਰ ਵਿੱਚ ਹੋਏ ਜ਼ਬਰਦਸਤ ਧਮਾਕੇ ਵਿੱਚ ਘੱਟੋ-ਘੱਟ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਕੁਝ ਹੋਰ ਜ਼ਖ਼ਮੀ ਹੋ ਗਏ। ਜਿਸ ਇਲਾਕੇ 'ਚ ਧਮਾਕਾ ਹੋਇਆ ਹੈ, ਉਹ ਇਲਾਕਾ ਕਿਸੇ ਸਮੇਂ ਪਾਕਿਸਤਾਨੀ ਤਾਲਿਬਾਨ ਦਾ ਗੜ੍ਹ ਸੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਪੁਲਸ ਮੁਖੀ ਇਰਫਾਨ ਖਾਨ ਨੇ ਕਿਹਾ ਕਿ ਪੁਲਸ ਅਜੇ ਵੀ ਜਾਂਚ ਕਰ ਰਹੀ ਹੈ ਕਿ ਧਮਾਕਾ ਕਿਸ ਕਾਰਨ ਹੋਇਆ।
ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ
ਉਨ੍ਹਾਂ ਦੱਸਿਆ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਕੋਈ ਵਿਅਕਤੀ ਬੰਬ ਬਣਾਉਣ ਲਈ ਵਿਸਫੋਟਕ ਸਮੱਗਰੀ ਦੀ ਵਰਤੋਂ ਕਰ ਰਿਹਾ ਸੀ? ਇਹ ਧਮਾਕਾ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਸ਼ਹਿਰ ਮੀਰ ਅਲੀ 'ਚ ਹੋਇਆ, ਜਿਸ ਦੀ ਸਰਹੱਦ ਅਫਗਾਨਿਸਤਾਨ ਨਾਲ ਲੱਗਦੀ ਹੈ। ਇਸ ਇਲਾਕੇ ਵਿਚ ਪਾਕਿਸਤਾਨੀ ਤਾਲਿਬਾਨ ਅਤੇ ਹੋਰ ਵਿਦਰੋਹੀ ਅਕਸਰ ਆਤਮਘਾਤੀ ਬੰਬ ਧਮਾਕਿਆਂ ਅਤੇ ਹਿੰਸਕ ਘਟਨਾਵਾਂ ਵਿੱਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹਨ।
ਇਹ ਵੀ ਪੜ੍ਹੋ: ਮਹਿੰਗਾਈ ਦੀ ਮਾਰ, ਮੁੜ ਵੱਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8