ਪੂਰਬੀ ਅਫ਼ਗਾਨਿਸਤਾਨ ’ਚ ਧਮਾਕਾ, 9 ਬੱਚਿਆਂ ਦੀ ਮੌਤ

01/11/2022 11:27:42 AM

ਕਾਬੁਲ (ਭਾਸ਼ਾ)- ਪੂਰਬੀ ਅਫ਼ਗਾਨਿਸਤਾਨ ’ਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ ਕੋਲ ਸੋਮਵਾਰ ਨੂੰ ਹੋਏ ਇਕ ਧਮਾਕੇ ’ਚ 9 ਬੱਚਿਆਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਤਾਲਿਬਾਨ ਵੱਲੋਂ ਨਿਯੁਕਤ ਗਵਰਨਰ ਦਫ਼ਤਰ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਕਿ ਧਮਾਕਾ ਉਸ ਸਮੇਂ ਹੋਇਆ, ਜਦੋਂ ਪੂਰਬੀ ਨਾਗਰਹਾਰ ਸੂਬੇ ਦੇ ਲਾਲੋਪਰ ਜ਼ਿਲੇ ’ਚ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੀ ਇਕ ਗੱਡੀ ਇਕ ਬਿਨਾਂ ਫਟੇ-ਪੁਰਾਣੇ ਮੋਰਟਾਰ ਦੇ ਗੋਲੇ ਨਾਲ ਟਕਰਾ ਗਈ। ਇਸ ਸੰਬੰਧ ’ਚ ਹੋਰ ਕੋਈ ਵੇਰਵਾ ਤੁਰੰਤ ਮੁਹੱਈਆ ਨਹੀਂ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ 115 ਪੌਂਡ ਕੋਕੀਨ ਨਾਲ ਪੰਜਾਬੀ ਟਰੱਕ ਡਰਾਈਵਰ ਵਿਕਰਮ ਸੰਧੂ ਗ੍ਰਿਫ਼ਤਾਰ

ਇਹ ਸੂਬਾ ਤਾਲਿਬਾਨ ਦੇ ਵਿਰੋਧੀ ਇਸਲਾਮਿਕ ਸਟੇਟ ਸਮੂਹ ਦਾ ਹੈੱਡਕੁਆਰਟਰ ਹੈ, ਜਿਸ ਨੇ ਅਗਸਤ ਦੇ ਅੱਧ ਵਿਚ ਤਾਲਿਬਾਨ ਵੱਲੋਂ ਦੇਸ਼ 'ਤੇ ਕਬਜ਼ਾ ਕਰਨ ਤੋਂ ਬਾਅਦ ਅਫ਼ਗਾਨਿਸਤਾਨ ਦੇ ਨਵੇਂ ਸ਼ਾਸਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਹਮਲੇ ਕੀਤੇ ਹਨ। ਹਾਲਾਂਕਿ ਆਈ.ਐੱਸ. 2014 ਤੋਂ ਅਫ਼ਗਾਨਿਸਤਾਨ ਵਿਚ ਸਰਗਰਮ ਹੈ ਅਤੇ ਉਸ ਨੇ ਦਰਜਨਾਂ ਭਿਆਨਕ ਹਮਲੇ ਕੀਤੇ ਹਨ। ਇਨ੍ਹਾਂ ਹਮਲਿਆਂ ਵਿਚ ਅਕਸਰ ਦੇਸ਼ ਦੇ ਘੱਟ ਗਿਣਤੀ ਸ਼ੀਆ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ। ਅਫ਼ਗਾਨਿਸਤਾਨ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ, ਜਿੱਥੇ ਦਹਾਕਿਆਂ ਦੇ ਯੁੱਧ ਅਤੇ ਸੰਘਰਸ਼ ਤੋਂ ਬਾਅਦ ਸਭ ਤੋਂ ਵੱਧ ਬਿਨਾਂ ਫਟੀ ਬਾਰੂਦੀ ਸੁਰੰਗਾਂ ਅਤੇ ਗੋਲੇ ਹਨ। ਜਦੋਂ ਇਹ ਗੋਲੇ ਫਟਦੇ ਹਨ, ਤਾਂ ਅਕਸਰ ਬੱਚੇ ਜ਼ਖ਼ਮੀ ਹੁੰਦੇ ਹਨ।

ਇਹ ਵੀ ਪੜ੍ਹੋ: ਅਮਰੀਕਾ 'ਚ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ,ਹੱਥੋਪਾਈ 'ਚ ਲੱਥੀ ਦਸਤਾਰ (ਵੀਡੀਓ)

 

cherry

This news is Content Editor cherry