ਅਫਗਾਨ ਸਰਹੱਦ ਨੇੜੇ ਧਮਾਕਾ, ਚਾਰ ਲੋਕਾਂ ਦੀ ਮੌਤ

Wednesday, Jun 25, 2025 - 06:16 PM (IST)

ਅਫਗਾਨ ਸਰਹੱਦ ਨੇੜੇ ਧਮਾਕਾ, ਚਾਰ ਲੋਕਾਂ ਦੀ ਮੌਤ

ਪੇਸ਼ਾਵਰ (ਪਾਕਿਸਤਾਨ) (ਭਾਸ਼ਾ)- ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਅਫਗਾਨਿਸਤਾਨ ਸਰਹੱਦ ਨੇੜੇ ਹੋਏ ਇੱਕ ਧਮਾਕੇ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇੱਕ ਪੁਲਸ ਸੂਤਰ ਨੇ ਦੱਸਿਆ ਕਿ ਇਹ ਧਮਾਕਾ ਉਦੋਂ ਹੋਇਆ ਜਦੋਂ ਕੁਰਮ ਜ਼ਿਲ੍ਹੇ ਦੇ ਪਾਰਾਚਿਨਾਰ ਵਿੱਚ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ਨੇੜੇ ਇੱਕ ਜੰਗਲ ਵਿੱਚ ਇੱਕ ਪੀੜਤ ਨੇ ਇੱਕ ਵਿਸਫੋਟਕ ਯੰਤਰ 'ਤੇ ਪੈਰ ਰੱਖਿਆ। 

ਪੜ੍ਹੋ ਇਹ ਅਹਿਮ ਖ਼ਬਰ-'ਈਰਾਨ 'ਤੇ ਮੁੜ ਕਰਾਂਗੇ ਹਮਲਾ ਜੇਕਰ...', ਟਰੰਪ ਦੀ ਚੇਤਾਵਨੀ

ਪੁਲਸ ਨੇ ਕਿਹਾ ਕਿ ਜ਼ਖਮੀਆਂ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ (DHQ) ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਖੇਤਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News