ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ''ਚ ਫੁੱਟਬਾਲ ਸਟੇਡੀਅਮ ਦੇ ਬਾਹਰ ਧਮਾਕਾ, 3 ਦੀ ਮੌਤ

Sunday, Jul 31, 2022 - 01:23 AM (IST)

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ''ਚ ਫੁੱਟਬਾਲ ਸਟੇਡੀਅਮ ਦੇ ਬਾਹਰ ਧਮਾਕਾ, 3 ਦੀ ਮੌਤ

ਕਰਾਚੀ-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਸ਼ਨੀਵਾਰ ਨੂੰ ਇਕ ਫੁੱਟਬਾਲ ਸਟੇਡੀਅਮ ਦੇ ਬਾਹਰ ਇਕ ਗ੍ਰਨੇਡ ਹਮਲੇ 'ਚ ਇਕ ਪੁਲਸ ਮੁਲਾਜ਼ਮ ਸਮੇਤ ਤਿੰਨ ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਜਿਓ ਨਿਊਜ਼ ਦੀ ਖਬਰ ਮੁਤਾਬਕ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਸੂਬੇ ਦੀ ਰਾਜਧਾਨੀ ਕਵੇਟਾ 'ਚ ਏਅਰਪੋਰਟ ਰੋਡ 'ਤੇ ਸਥਿਤ ਤੁਰਬਤ ਸਟੇਡੀਅਮ ਨੇੜੇ ਧਮਾਕਾ ਹੋਇਆ। ਧਮਾਕੇ ਦੇ ਸਮੇਂ ਸਟੇਡੀਅਮ 'ਚ ਫੁੱਟਬਾਲ ਮੈਚ ਹੋ ਰਿਹਾ ਸੀ। ਧਮਾਕੇ 'ਚ ਇਕ ਪੁਲਸ ਮੁਲਾਜ਼ਮ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : CWG 2022: ਗੁਰੂਰਾਜਾ ਪੁਜਾਰੀ ਨੇ ਵੇਟਲਿਫਟਿੰਗ 'ਚ ਜਿੱਤਿਆ ਕਾਂਸੀ ਦਾ ਤਮਗਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


author

Karan Kumar

Content Editor

Related News