ਪਾਕਿਸਤਾਨ ''ਚ ਅੱਤਵਾਦੀਆਂ ਨੇ ਪੁਲਸ ਚੌਕੀ ਨੂੰ ਲਾਈ ਅੱਗ

Sunday, Jan 19, 2025 - 04:57 PM (IST)

ਪਾਕਿਸਤਾਨ ''ਚ ਅੱਤਵਾਦੀਆਂ ਨੇ ਪੁਲਸ ਚੌਕੀ ਨੂੰ ਲਾਈ ਅੱਗ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਕੱਟੜਪੰਥੀਆਂ ਨੇ ਇੱਕ ਪੁਲਸ ਚੌਕੀ 'ਤੇ ਹਮਲਾ ਕਰਕੇ ਉਸਨੂੰ ਅੱਗ ਲਗਾ ਦਿੱਤੀ। ਇਹ ਸੂਬਾ ਕਈ ਸਾਲਾਂ ਤੋਂ ਹਿੰਸਾ ਨਾਲ ਗ੍ਰਸਤ ਰਿਹਾ ਹੈ। 'ਡਾਨ' ਅਖ਼ਬਾਰ ਦੀ ਰਿਪੋਰਟ ਅਨੁਸਾਰ ਸ਼ਨੀਵਾਰ ਨੂੰ ਮੋਟਰਸਾਈਕਲ ਸਵਾਰ ਅੱਤਵਾਦੀਆਂ ਨੇ ਕੇਚ ਜ਼ਿਲ੍ਹੇ ਦੇ ਤੁਰਬਤ ਕਸਬੇ ਦੇ ਬਾਹਰਵਾਰ ਪੁਲਸ ਚੌਕੀ 'ਤੇ ਹਮਲਾ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ-ਪਾਇਲਟ ਨੇ ਗ਼ਲਤ ਰਨਵੇਅ 'ਤੇ ਉਤਾਰ 'ਤਾ ਜਹਾਜ਼, ਮਾਮਲੇ ਦੀ ਜਾਂਚ ਸ਼ੁਰੂ

ਅੱਤਵਾਦੀਆਂ ਨੇ ਪੁਲਸ ਅਧਿਕਾਰੀਆਂ ਤੋਂ ਸਰਕਾਰੀ ਹਥਿਆਰ, ਰੇਡੀਓ ਅਤੇ ਹੋਰ ਉਪਕਰਣ ਖੋਹਣ ਤੋਂ ਬਾਅਦ ਚੌਕੀ ਦੀ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ। ਪੁਲਸ ਅਧਿਕਾਰੀਆਂ ਨੇ ਕਿਹਾ, “ਚੈੱਕ ਪੋਸਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਸੀ।” ਹਾਲਾਂਕਿ ਇਸ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਪੁਲਸ ਨੇ ਇਹ ਵੀ ਕਿਹਾ ਕਿ ਹਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਰੰਟੀਅਰ ਕੋਰ ਦੇ ਜਵਾਨ ਮੌਕੇ 'ਤੇ ਪਹੁੰਚ ਗਏ, ਪਰ ਹਮਲਾਵਰ ਭੱਜ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News