ਰਾਵਲਪਿੰਡੀ ''ਚ ਸਿੱਖਾਂ ਨੂੰ ਧਮਕੀ ਭਰੇ ਪੱਤਰ ਭੇਜ ਰਹੇ ਕੱਟੜਪੰਥੀ, ''ਮੁਸਲਮਾਨ ਬਣ ਜਾਓ ਜਾਂ ਛੱਡ ਦਿਓ ਪਾਕਿਸਤਾਨ''

Saturday, Aug 26, 2023 - 05:24 PM (IST)

ਰਾਵਲਪਿੰਡੀ ''ਚ ਸਿੱਖਾਂ ਨੂੰ ਧਮਕੀ ਭਰੇ ਪੱਤਰ ਭੇਜ ਰਹੇ ਕੱਟੜਪੰਥੀ, ''ਮੁਸਲਮਾਨ ਬਣ ਜਾਓ ਜਾਂ ਛੱਡ ਦਿਓ ਪਾਕਿਸਤਾਨ''

ਇਸਲਾਮਾਬਾਦ : ਪਾਕਿਸਤਾਨ 'ਚ ਸਿੱਖਾਂ-ਹਿੰਦੂਆਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ 'ਤੇ ਅੱਤਿਆਚਾਰ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਪਾਕਿਸਤਾਨ ਵਿੱਚ ਜਰਨਵਾਲਾ ਚਰਚ ਨੂੰ ਸਾੜਨ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਰਾਵਲਪਿੰਡੀ ਵਿੱਚ ਸਿੱਖਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਇਸ ਘੱਟ ਗਿਣਤੀ ਸਮੂਹ ਦੀ ਦੁਰਦਸ਼ਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਰਾਵਲਪਿੰਡੀ ਦੇ ਗੁਰਦੁਆਰਿਆਂ ਵਿੱਚ ਰਹਿ ਰਹੇ ਸਿੱਖਾਂ ਨੂੰ ਉੱਥੋਂ ਦੇ ਕੱਟੜਪੰਥੀਆਂ ਵੱਲੋਂ ਮੁਸਲਮਾਨ ਬਣਨ ਲਈ ਚਿੱਠੀਆਂ ਭੇਜੀਆਂ ਜਾ ਰਹੀਆਂ ਹਨ। ਇਨ੍ਹਾਂ ਪੱਤਰਾਂ ਵਿੱਚ ਸਿੱਖਾਂ ਦੇ ਪੰਜਵੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।

ਇਹ ਵੀ ਪੜ੍ਹੋ : UPI-Lite  ਗਾਹਕਾਂ ਲਈ ਰਾਹਤ, RBI  ਨੇ ਆਫ਼ਲਾਈਨ ਭੁਗਤਾਨ ਦੀ ਰਾਸ਼ੀ 'ਚ ਕੀਤਾ ਵਾਧਾ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 30-35 ਸਾਲ ਪਹਿਲਾਂ ਅਫਗਾਨਿਸਤਾਨ, ਕਾਬੁਲ ਅਤੇ ਕੰਧਾਰ ਵਿੱਚ ਡੇਢ ਲੱਖ ਸਿੱਖ ਰਹਿੰਦੇ ਸਨ। ਪਰ ਉਥੇ ਮਾਹੌਲ ਇੰਨਾ ਵਿਗੜ ਗਿਆ ਅਤੇ ਸਿੱਖਾਂ ਦੀ ਟਾਰਗੇਟ ਕਿਲਿੰਗ ਕੀਤੀ ਗਈ, ਜਿਸ ਤੋਂ ਬਾਅਦ ਸਿੱਖ ਪਰਿਵਾਰ ਅਫਗਾਨਿਸਤਾਨ ਛੱਡ ਕੇ ਚਲੇ ਗਏ ਅਤੇ ਉਥੇ ਸਿਰਫ ਪੰਜ-ਛੇ ਪਰਿਵਾਰ ਹੀ ਰਹਿ ਗਏ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਸ਼ਾਵਰ ਤੋਂ ਆ ਕੇ ਪੰਜਾਬ ਵਿਚ ਵਸੇ ਸਿੱਖਾਂ ਨੂੰ ਹਾਲ ਹੀ ਵਿੱਚ ਧਮਕੀ ਭਰੇ ਪੱਤਰ ਮਿਲੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਵਿੱਚ ਦਖਲ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ :  UK ਪ੍ਰਾਈਵੇਟ ਸੈਕਟਰ ਦੀਆਂ ਕੰਪਨੀਆਂ ਦੀਆਂ ਵਧੀਆਂ ਮੁਸ਼ਕਲਾਂ, ਉੱਚ ਦਰਾਂ ਬਣੀਆਂ ਵੱਡੀ ਮੁਸੀਬਤ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਨ ਬਜ਼ੁਰਗਾਂ, ਵਪਾਰੀਆਂ ਅਤੇ ਬੱਚਿਆਂ ਵਿੱਚ ਸਹਿਮ ਦਾ ਮਾਹੌਲ ਹੈ। ਧਮਕੀ ਭਰੇ ਪੱਤਰਾਂ ਰਾਹੀਂ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਚਿੱਠੀਆਂ ਕਾਰਨ ਦੁਨੀਆਂ ਭਰ ਦੇ ਸਿੱਖਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪਾਕਿਸਤਾਨ ਵਿਚ ਧਮਕੀ ਭਰੇ ਪੱਤਰ ਭੇਜਣ ਦਾ ਇਹ ਰੁਝਾਨ ਬਹੁਤ ਹੀ ਮੰਦਭਾਗਾ ਹੈ ਅਤੇ ਪਾਕਿਸਤਾਨ ਸਰਕਾਰ ਨੂੰ ਇਸ 'ਤੇ ਰੋਕ ਲਗਾਉਣੀ ਚਾਹੀਦੀ ਹੈ।ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਦੇ ਸਿੱਖ ਲਗਾਤਾਰ ਡਰ ਦੇ ਸਾਏ ਹੇਠ ਰਹਿ ਰਹੇ ਹਨ ਉਨ੍ਹਾਂ ਨੂੰ ਵਾਰ-ਵਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : FSSAI ਦਾ ਅਹਿਮ ਫ਼ੈਸਲਾ, ਸ਼ਰਾਬ ਦੀ ਪੈਕਿੰਗ ’ਤੇ ਹੁਣ ਪੋਸ਼ਕ ਤੱਤਾਂ ਦਾ ਜ਼ਿਕਰ ਨਹੀਂ ਕਰ ਸਕਣਗੇ ਨਿਰਮਾਤਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harinder Kaur

Content Editor

Related News