ਅਮਰੀਕੀ ਸੰਸਦ ਭਵਨ ਕੋਲ ਇਕੱਠੇ ਹੋਣ ਦੀ ਯੋਜਨਾ ਬਣਾਉਣ ਵਾਲਿਆਂ ਦਾ ਫੇਸਬੁੱਕ ਖ਼ਾਤਾ ਬਲਾਕ

Saturday, Jan 16, 2021 - 08:48 AM (IST)

ਅਮਰੀਕੀ ਸੰਸਦ ਭਵਨ ਕੋਲ ਇਕੱਠੇ ਹੋਣ ਦੀ ਯੋਜਨਾ ਬਣਾਉਣ ਵਾਲਿਆਂ ਦਾ ਫੇਸਬੁੱਕ ਖ਼ਾਤਾ ਬਲਾਕ

ਵਾਸ਼ਿੰਗਟਨ- ਅਮਰੀਕਾ ਵਿਚ ਨਵੇਂ ਚੁਣੇ ਗਏ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਕਾਫੀ ਸਾਵਧਾਨੀ ਵਰਤੀ ਜਾ ਰਹੀ ਹੈ। ਸੁਰੱਖਿਆ ਦਾ ਖਿਆਲ ਰੱਖਦੇ ਹੋਏ ਰਾਸ਼ਟਰਪਤੀ ਟਰੰਪ ਦਾ ਫੇਸਬੁੱਕ ਖ਼ਾਤਾ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਟਵਿੱਟਰ ਖ਼ਾਤਾ ਵੀ ਪੱਕੇ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।

ਹੁਣ ਫੇਸਬੁੱਕ ਨੇ ਕਈ ਅਜਿਹੇ ਖ਼ਾਤਿਆਂ ਨੂੰ ਬਲਾਕ ਕਰ ਦਿੱਤਾ ਗਿਆ ਹੈ, ਜਿਸ 'ਤੇ ਆਉਣ ਵਾਲੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਵ੍ਹਾਈਟ ਹਾਊਸ ਅਤੇ ਸੰਸਦ ਭਵਨ ਕੋਲ ਇਕੱਠੇ ਹੋਣ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਸਬੰਧ ਵਿਚ ਸੋਸ਼ਲ ਮੀਡੀਆ ਦੀ ਵਰਤੋਂ ਕਰ ਕੇ ਕਈ ਲੋਕ ਸਾਜਸ਼ਾ ਰਚ ਰਹੇ ਸਨ। 

ਦੱਸ ਦਈਏ ਕਿ ਪਿਛਲੇ ਦਿਨੀਂ ਕੈਪੀਟਲ ਕੰਪਲੈਕਸ ਵਿਚ ਹੋਈ ਹਿੰਸਾ ਦੇ ਬਾਅਦ ਫੇਸਬੁੱਕ ਨੇ ਇਹ ਫ਼ੈਸਲਾ ਕੀਤਾ ਹੈ ਤਾਂਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਪੈਦਾ ਨਾ ਹੋ ਸਕੇ। ਜ਼ਿਕਰਯੋਗ ਹੈ ਕਿ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ 20 ਜਨਵਰੀ ਨੂੰ ਸਹੁੰ ਚੁੱਕਣਗੇ ਤੇ ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ- ਅਲਬਰਟਾ ਸੂਬੇ ਨੇ ਕੁਝ ਵਪਾਰਕ ਅਦਾਰਿਆਂ ਨੂੰ ਮੁੜ ਖੋਲ੍ਹਣ ਦੀ ਦਿੱਤੀ ਇਜਾਜ਼ਤ

ਵ੍ਹਾਈਟ ਹਾਊਸ ਛਾਉਣੀ ਵਿਚ ਬਦਲ ਗਿਆ ਹੈ। ਚੱਪੇ-ਚੱਪੇ 'ਤੇ ਸੁਰੱਖਿਆ ਏਜੰਟ ਲਗਾਏ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਸ਼ੁਰੂ ਹੁੰਦਿਆਂ ਹੀ ਦੱਬ ਦਿੱਤਾ ਜਾਵੇ। 

►ਇਸ ਖ਼ਬਰ ਸਬੰਧੀ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਇ


author

Lalita Mam

Content Editor

Related News