ਫੇਸਬੁੱਕ ਤੇ ਟਵਿਟਰ ਨੇ ਸ਼ਿੰਜੋ ਆਬੇ ’ਤੇ ਹਮਲੇ ਨਾਲ ਸਬੰਧਤ ਵੀਡੀਓਜ਼ ਨੂੰ ਹਟਾਇਆ

07/09/2022 9:55:51 AM

ਲੰਡਨ (ਭਾਸ਼ਾ)- ਟਵਿਟਰ ਅਤੇ ਫੇਸਬੁੱਕ ਦਾ ਸੰਚਾਲਨ ਕਰਨ ਵਾਲੀ ਕੰਪਨੀ ਮੇਟਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਕਤਲ ਦੀ ਅਜਿਹੀ ਕਿਸੇ ਵੀ ਵੀਡੀਓ ਨੂੰ ਆਪਣੇ-ਆਪਣੇ ਮੰਚਾਂ ਤੋਂ ਹਟਾ ਰਹੀ ਹੈ ਜੋ ਉਨ੍ਹਾਂ ਦੇ ਨੁਕਸਾਨਦੇਹ ਸਮੱਗਰੀ ਦੇ ਨਿਯਮਾਂ ਦੀ ਉਲੰਘਣਾ ਕਰਦੀ ਹੈ। ਸੋਸ਼ਲ ਮੀਡੀਆ ’ਤੇ ਇਸ ਤਰ੍ਹਾਂ ਦੀਆਂ ਕਈ ਵੀਡੀਓਜ਼ ਮੌਜੂਦ ਹਨ, ਜਿਨ੍ਹਾਂ ਵਿਚ ਦਿਖ ਰਿਹਾ ਹੈ ਕਿ ਇਕ ਹਮਲਾਵਰ ਆਬੇ ਨੂੰ 2 ਵਾਰ ਗੋਲੀ ਮਾਰਦਾ ਹੈ। ਕੁਝ ਵੀਡੀਓਜ਼ ਵਿਚ ਹਮਲੇ ਤੋਂ ਫੌਰਨ ਪਹਿਲਾਂ ਅਤੇ ਬਾਅਦ ਦੇ ਦ੍ਰਿਸ਼ ਹਨ ਜਦਕਿ ਹੋਰ ਵੀਡੀਓਜ਼ ਵਿਚ ਗੋਲੀ ਚਲਾਉਣ ਦੇ ਵੀ ਦ੍ਰਿਸ਼ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ ਦਾ ਗੋਲੀ ਲੱਗਣ ਕਾਰਨ ਹੋਇਆ ਦਿਹਾਂਤ

ਆਬੇ ਨੂੰ ਭਾਸ਼ਣ ਦਿੰਦੇ ਸਮੇਂ ਗੋਲੀ ਮਾਰੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਅਤੇ ਬਾਅਦ 'ਚ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਨੇ 2020 ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੁਲਸ ਨੇ ਮੌਕੇ ਤੋਂ ਸ਼ੱਕੀ ਬੰਦੂਕਧਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਮੇਟਾ ਨੇ ਕਿਹਾ ਕਿ ਉਸ ਨੇ ਹਮਲੇ ਦੇ ਦ੍ਰਿਸ਼ਾਂ ਨੂੰ ਦਰਸਾਉਣ ਵਾਲੇ ਵੀਡੀਓਜ਼ ਨੂੰ ਡਿਲੀਟ ਕਰ ਦਿੱਤਾ ਹੈ ਅਤੇ ਸ਼ੱਕੀ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟਸ ਨੂੰ ਬੰਦ ਕਰ ਦਿੱਤਾ ਹੈ। ਮੇਟਾ ਨੇ ਇੱਕ ਬਿਆਨ ਵਿੱਚ ਕਿਹਾ, "ਅਸੀਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦੇਹਾਂਤ ਤੋਂ ਦੁਖੀ ਅਤੇ ਸਦਮੇ ਵਿੱਚ ਹਾਂ।" ਉਸ ਨੇ ਕਿਹਾ, 'ਅਸੀਂ ਆਪਣੇ ਪਲੇਟਫਾਰਮ 'ਤੇ ਕਿਸੇ ਵੀ ਹਿੰਸਕ ਵਿਵਹਾਰ ਨੂੰ ਨਾ ਬਰਦਾਸ਼ਤ ਕਰਦੇ ਹਾਂ ਅਤੇ ਨਾ ਕਰਾਂਗੇ...ਆਪਣੇ ਪਲੇਟਫਾਰਮ ਨੂੰ ਸੁਰੱਖਿਅਤ ਰੱਖਣ ਲਈ, ਅਸੀਂ ਘਟਨਾ ਨਾਲ ਸਬੰਧਤ ਅਜਿਹੀ ਸਾਰੀ ਸਮੱਗਰੀ ਨੂੰ ਹਟਾਉਣ ਲਈ ਕੰਮ ਕਰ ਰਹੇ ਹਾਂ ਜੋ (ਨਿਯਮਾਂ ਦੀ) ਉਲੰਘਣਾ ਕਰਦੀ ਹੈ।'

ਇਹ ਵੀ ਪੜ੍ਹੋ: ਸ਼ਿੰਜੋ ਆਬੇ ਦੇ ਰਹੇ ਸਨ ਭਾਸ਼ਣ, ਪਿੱਛਿਓਂ ਆਏ ਹਮਲਾਵਰ ਨੇ ਦਾਗੇ ਫਾਇਰ, ਵੀਡੀਓ ਆਈ ਸਾਹਮਣੇ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry