ਗਲਾਸਗੋ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨੀ ਦੇ ਹੱਕ ''ਚ ਲੱਗਾ ਹਾਅ ਦਾ ਨਾਅਰਾ

10/06/2020 3:17:24 PM

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਭਾਰਤ ਸਰਕਾਰ ਵੱਲੋਂ ਕਾਨੂੰਨ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਥਾਂ-ਥਾਂ ਰੋਸ ਪ੍ਰਦਰਸ਼ਨ ਹੋ ਰਹੇ ਹਨ। ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਵੱਲੋਂ ਵੀ ਕਿਸਾਨੀ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਜਾ ਰਿਹਾ ਹੈ। 

ਸਕਾਟਲੈਂਡ ਦੇ ਸਹਿਰ ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਹੋਈ ਜਿਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਭਾਇਆ ਸਿੰਘ ਮਹਿਮੀ, ਭਾਈਚਾਰੇ ਦੇ ਆਗੂ ਦਲਜੀਤ ਸਿੰਘ ਦਿਲਬਰ, ਬਾਬਾ ਬੁੱਢਾ ਜੀ ਦਲ ਦੇ ਆਗੂ ਹਰਜੀਤ ਸਿੰਘ ਖਹਿਰਾ, ਮੱਖਣ ਸਿੰਘ ਵੱਲੋਂ ਆਪਣੀਆਂ ਤਕਰੀਰਾਂ ਦੌਰਾਨ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਕਿਸਾਨ ਸਰਕਾਰ ਦੇ ਇਹਨਾਂ ਕਾਨੂੰਨਾਂ ਨੂੰ ਪ੍ਰਵਾਨ ਨਹੀਂ ਕਰ ਰਹੇ ਤਾਂ ਉਹਨਾਂ ਸਿਰ ਮੱਲੋਮੱਲੀ ਥੋਪਣੇ ਵੀ ਸਿਆਣਪ ਵਾਲੀ ਗੱਲ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਉਹ ਖੁਦ ਕਿਰਸਾਨੀ ਪਿਛੋਕੜ ਵਾਲੇ ਹੋਣ ਕਰਕੇ ਕਿਸਾਨ ਦਾ ਦੁੱਖ ਦਰਦ ਜਾਣਦੇ ਹਨ ਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਹੀ ਖੜ੍ਹਾਂਗੇ। ਉਹਨਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਸਚਮੁੱਚ ਹੀ ਕਿਸਾਨੀ ਦੀ ਬਿਹਤਰੀ ਲਈ ਸੁਹਿਰਦ ਹੈ ਤਾਂ ਇਹਨਾਂ ਬਿਲਾਂ ਸੰਬੰਧੀ ਪੁਨਰ ਵਿਚਾਰ ਕਰੇ। 


Lalita Mam

Content Editor

Related News