ਹੁਣ ਪਾਕਿਸਤਾਨ ਦੇ ਕਿਸਾਨਾਂ ਨੇ ਇਮਰਾਨ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, 14 ਨੂੰ ਕਰਨਗੇ ਵਿਰੋਧ ਪ੍ਰਦਰਸ਼ਨ

Monday, Jan 31, 2022 - 11:00 AM (IST)

ਹੁਣ ਪਾਕਿਸਤਾਨ ਦੇ ਕਿਸਾਨਾਂ ਨੇ ਇਮਰਾਨ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, 14 ਨੂੰ ਕਰਨਗੇ ਵਿਰੋਧ ਪ੍ਰਦਰਸ਼ਨ

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿਚ ਕਿਸਾਨਾਂ ਦੀ ਮੰਗ ਪੂਰੀ ਨਾ ਹੋਣ ਕਾਰਨ 14 ਫਰਵਰੀ ਨੂੰ ਕਿਸਾਨ ਆਪਣੇ ਪਸ਼ੂਆਂ ਦੇ ਨਾਲ ਵਿਰੋਧ ਪ੍ਰਦਰਸ਼ਨ ਕਰਨਗੇ। ਪਾਕਿਸਤਾਨ ਕਿਸਾਨ ਇੱਤੇਹਾਦ (ਪੀ . ਕੇ. ਆਈ.) ਦੇ ਪ੍ਰਧਾਨ ਖਾਲਿਦ ਮਹਿਮੂਦ ਖੋਖਰ ਨੇ ਐਤਵਾਰ ਨੂੰ ਕਿਹਾ ਕਿ ਸੰਘੀ ਅਤੇ ਸੂਬਾ ਸਰਕਾਰਾਂ ਦੇ ਪ੍ਰਤੀਨਿਧੀਆਂ ਦੇ ਨਾਲ ਕਈ ਬੈਠਕਾਂ ਹੋਣ ਦੇ ਬਾਵਜੂਦ ਕੋਈ ਰਸਤਾ ਨਹੀਂ ਨਿਕਲ ਸਕਿਆ। ਇਸ ਲਈ ਪੀ. ਕੇ. ਆਈ. ਨੂੰ ਸਾਰੇ ਜ਼ਿਲ੍ਹਿਆਂ, ਸੂਬਾਈ ਅਤੇ ਸੰਘੀ ਰਾਜਧਾਨੀਆਂ ਵਿਚ ਵਿਰੋਧ ਪ੍ਰਦਰਸ਼ਨ ਕਰਣ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਪਸ਼ੂਆਂ, ਮੁਰਗੀਆਂ, ਮੱਛੀਆਂ ਅਤੇ ਬੱਚਿਆਂ ਨਾਲ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: ਨਾਈਜੀਰੀਆ ’ਚ ਬੰਦੂਕਧਾਰੀਆਂ ਦਾ ਆਤੰਕ, 11 ਲੋਕਾਂ ਦਾ ਕੀਤਾ ਕਤਲ, 30 ਦੇ ਕਰੀਬ ਘਰਾਂ ਨੂੰ ਲਾਈ ਅੱਗ

ਨਿਊਜ਼ ਇੰਟਰਨੈਸ਼ਨਲ ਅਨੁਸਾਰ, ਸਰਕਾਰ ਵੱਲੋਂ ਹਾਲ ਹੀ ਵਿਚ ਖੇਤੀਬਾੜੀ ਨਿਵੇਸ਼ ਤੋਂ ਜੀ.ਐਸ.ਟੀ. ਛੋਟ ਨੂੰ ਰੱਦ ਕਰਨ ਦਾ ਤਾਜ਼ਾ ਫ਼ੈਸਲਾ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਹੈ। ਨਿਊਜ਼ ਇੰਟਰਨੈਸ਼ਨਲ ਨੇ ਖੋਖਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨੂੰ ਆਈ.ਐਮ.ਐਫ. ਤੋਂ ਕਰਜ਼ਾ ਨਹੀਂ ਮਿਲਦਾ ਹੈ ਤਾਂ ਆਈ.ਐਮ.ਐਫ. ਦੀਆਂ ਸ਼ਰਤਾਂ ਦੇ ਆਧਾਰ ’ਤੇ ਉਨ੍ਹਾਂ ਦਾ ਜੀਵਨ ਮੁਸੀਬਤ ਵਿਚ ਕਿਉਂ ਪਾਇਆ ਜਾ ਰਿਹਾ ਹੈ। ਇਸ ਲਈ ਇਹ ਇਕ ਅਨੋਖਾ ਵਿਰੋਧ ਹੈ, ਜਿਸ ਵਿਚ ਕਿਸਾਨ ਆਪਣੇ ਪਸ਼ੂਆਂ ਨਾਲ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: ਅਮਰੀਕਾ ਦੇ ਉੱਤਰੀ ਲਾਸ ਵੇਗਾਸ ’ਚ ਭਿਆਨਕ ਸੜਕ ਹਾਦਸੇ ’ਚ 9 ਲੋਕਾਂ ਦੀ ਮੌਤ, ਆਪਸ ’ਚ ਟਕਰਾਈਆਂ 6 ਗੱਡੀਆਂ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News