ਸਪੇਨ ''ਚ ਰਹਿੰਦੇ ਪੰਜਾਬੀ ਭਾਈਚਾਰੇ ਨੇ ਕਿਸਾਨਾਂ ਦੇ ਹੱਕ ''ਚ ਕੱਢੀ ਰੈਲੀ (ਤਸਵੀਰਾਂ)
Saturday, Dec 05, 2020 - 02:17 PM (IST)
ਸਪੇਨ- ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਲਗਭਗ 2 ਮਹੀਨਿਆਂ ਤੋਂ ਪੰਜਾਬ ਵਿਚ ਅਤੇ ਹੁਣ ਕੌਂਮੀ ਰਾਜਧਾਨੀ ਦਿੱਲੀ ਤੱਕ ਪਹੁੰਚ ਚੁੱਕੇ ਕਿਸਾਨ ਅੰਦੋਲਨ ਨੂੰ ਮਿਲ ਰਹੇ ਸਮਰਥਨ ਦਾ ਘੇਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨੂੰ ਨਾ ਸਿਰਫ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸਮਾਜਕ ਅਤੇ ਭਾਵਨਾਤਮਕ ਸਮਰਥਨ ਹਾਸਲ ਹੋ ਰਿਹਾ ਹੈ, ਸਗੋਂ ਵਿਦੇਸ਼ਾਂ ਵਿਚ ਵੀ ਇਸ ਦੇ ਪੱਖ ਵਿਚ ਆਵਾਜ਼ ਬੁਲੰਦ ਹੋ ਰਹੀ ਹੈ। ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਸਣੇ ਸਪੇਨ ਵਿਚ ਵੀ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਹੋ ਰਹੇ ਹਨ। ਭਾਰਤ ਸਰਕਾਰ ਅੱਗੇ ਲੋਕ ਹਾਅ ਦਾ ਨਾਅਰਾ ਲਗਾ ਰਹੇ ਹਨ ਤੇ ਮੰਗ ਕਰ ਰਹੇ ਹਨ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।
ਸਪੇਨ ਵਿਚ ਅੱਜ ਭਾਰੀ ਗਿਣਤੀ ਵਿਚ ਭਾਰਤੀ ਇਕੱਠੇ ਹੋਏ ਅਤੇ ਉਨ੍ਹਾਂ ਨੇ ਕਿਹਾ ਕਿ ਜਦ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਕਰਦੀ ਤਦ ਤੱਕ ਥਾਂ-ਥਾਂ ਪ੍ਰਦਰਸ਼ਨ ਹੁੰਦੇ ਰਹਿਣਗੇ।
ਇਹ ਵੀ ਪੜ੍ਹੋ- ਬ੍ਰਿਸਬੇਨ ਵਿਖੇ ਕਿਸਾਨਾਂ ਦੇ ਹੱਕ 'ਚ ਹੋਇਆ ਵਿਸ਼ਾਲ ਮੁਜਾਹਰਾ (ਦੇਖੋ ਤਸਵੀਰਾਂ)
ਵੱਡੀ ਗਿਣਤੀ ਵਿਚ ਨੌਜਵਾਨ ਇਕੱਠੇ ਹੋਏ ਅਤੇ ਉਨ੍ਹਾਂ ਨੇ ਹੱਥਾਂ ਵਿਚ ਕਿਸਾਨ ਮਜ਼ਦੂਰ ਏਕਤਾ ਅਤੇ ਕਾਲੇ ਕਾਨੂੰਨ ਵਾਪਸ ਲਓ ਦੇ ਨਾਅਰੇ ਲਿਖੇ ਹੋਏ ਪੋਸਟਰ ਫੜੇ ਹੋਏ ਸਨ। ਨੌਜਵਾਨਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਤੇ ਹਮੇਸ਼ਾ ਸਮਰਥਨ ਕਰਦੇ ਰਹਿਣਗੇ। ਦੱਸ ਦਈਏ ਕਿ ਦੁਨੀਆ ਵਿਚ ਜਿੱਥੇ-ਜਿੱਥੇ ਪੰਜਾਬੀ ਰਹਿੰਦੇ ਹਨ, ਉੱਥੇ-ਉੱਥੇ ਕਿਸਾਨ ਅੰਦੋਲਨ ਦੇ ਸਮਰਥਨ ਲਈ ਆਵਾਜ਼ਾਂ ਉੱਠ ਰਹੀਆਂ ਹਨ।
ਕਿਸਾਨ ਅੰਦੋਲਨ ਨੂੰ ਕੌਮਾਂਤਰੀ ਪੱਧਰ 'ਤੇ ਮਿਲ ਰਹੇ ਸਮਰਥਨ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦਿਓ