ਪਾਕਿਸਤਾਨ ’ਚ ਹਿੰਦੂ ਨੇਤਾ ਦੇ ਕਤਲ ਦਾ ਫਤਵਾ ਜਾਰੀ, TLP ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ
Monday, Jan 19, 2026 - 02:02 PM (IST)
ਗੁਰਦਾਸਪੁਰ/ਇਸਲਾਮਾਬਾਦ (ਵਿਨੋਦ)- ਪਾਕਿਸਤਾਨ ਦੇ ਸਿੰਧ ਸੂਬੇ ’ਚ ਹਿੰਦੂ ਘੱਟ ਗਿਣਤੀ ਅਧਿਕਾਰ ਕਾਰਕੁਨ ਅਤੇ ਨੇਤਾ ਸ਼ਿਵਾ ਕਛੀ ਨੇ ਇਕ ਭਾਵੁਕ ਵੀਡੀਓ ਅਪੀਲ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਾਬਾਲਗ ਹਿੰਦੂ ਲੜਕੀਆਂ ਨੂੰ ਜਬਰੀ ਅਗਵਾ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਵਿਰੁੱਧ ਆਵਾਜ਼ ਉਠਾਉਣ ਕਾਰਨ ਉਨ੍ਹਾਂ ਦੀ ਜਾਨ ਨੂੰ ਗੰਭੀਰ ਖਤਰਾ ਹੈ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਉਨ੍ਹਾਂ ਨੇ ਤਹਿਰੀਕ-ਏ-ਲੱਬੈਕ ਪਾਕਿਸਤਾਨ (ਟੀ.ਐੱਲ.ਪੀ.) ਦੇ ਸਰਹਿੰਦੀ ਗੁੱਟ ਨਾਲ ਜੁੜੇ ਮੌਲਵੀਆਂ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਉਸ ਦੇ ਖਿਲਾਫ ਫਤਵਾ ਜਾਰੀ ਕਰ ਕੇ ਕਤਲ ਦੀ ਧਮਕੀ ਦਿੱਤੀ ਹੈ।
ਇਹ ਵੀ ਪੜ੍ਹੋ: Pak; ਘਰੇਲੂ ਕਲੇਸ਼ 'ਚ ਬੰਦੇ ਨੇ ਪੂਰੇ ਟੱਬਰ 'ਤੇ ਵਰ੍ਹਾ 'ਤਾ ਗੋਲੀਆਂ ਦਾ ਮੀਂਹ, ਨਹੀਂ ਛੱਡਿਆ ਕੋਈ ਵੀ
ਸ਼ਿਵਾ ਕਛੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ, ਸਿੰਧ ਸਰਕਾਰ ਅਤੇ ਪੁਲਸ ਪੂਰੀ ਤਰ੍ਹਾਂ ਚੁੱਪ ਹੈ, ਜਿਸ ਨੂੰ ਉਹ ਸੂਬੇ ਦੀ ਅਸਫਲਤਾ ਅਤੇ ਅਪਰਾਧਿਕ ਮਿਲੀਭੁਗਤ ਕਰਾਰ ਦੇ ਰਹੇ ਹਨ। ਦੱਸ ਦੇਈਏ ਕਿ ਸ਼ਿਵਾ ਕਛੀ ਘੱਟ ਗਿਣਤੀ ਅਧਿਕਾਰ ਸੰਗਠਨ ਦਰਵਾਰ ਇਤੇਹਾਦ ਦੇ ਪ੍ਰਧਾਨ ਅਤੇ ਸੰਸਥਾਪਕ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦੇ ਹੋਏ ਅੰਤਰਰਾਸ਼ਟਰੀ ਭਾਈਚਾਰੇ ਨੂੰ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੰਯੁਕਤ ਰਾਸ਼ਟਰ, ਅਮਰੀਕੀ ਸਰਕਾਰ, ਹਿਊਮਨ ਰਾਈਟਸ ਵਾਚ, ਐਮਨੈਸਟੀ ਇੰਟਰਨੈਸ਼ਨਲ ਅਤੇ ਹੋਰ ਸੰਗਠਨਾਂ ਨੂੰ ਟੈਗ ਕਰਦੇ ਹੋਏ ਲਿਖਿਆ ਕਿ ਜੇ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪਾਕਿਸਤਾਨ ਸਰਕਾਰ ਦੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
