ਅੱਤਵਾਦੀ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੇ ਕਥਿਤ ਮਾਮਲੇ ਨੂੰ ਲੈ ਕੇ ਐੱਫ. ਬੀ. ਆਈ. ਡਾਇਰੈਕਟਰ ਆਉਣਗੇ ਭਾਰਤ

12/10/2023 12:00:11 PM

ਨਿਊਯਾਰਕ, (ਰਾਜ ਗੋਗਨਾ)- ਭਾਰਤ ਦੇ ਖਿਲਾਫ ਜ਼ਹਿਰ ਉਗਲਣ ਵਾਲੇ ਅਮਰੀਕਾ ਦੇ ਨਿਊਯਾਰਕ ਸ਼ਹਿਰ ’ਚ ਰਹਿੰਦੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਅਮਰੀਕੀ ਧਰਤੀ ’ਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗਣ ਤੋਂ ਬਾਅਦ ਭਾਰਤ-ਅਮਰੀਕਾ ਦੇ ਰਿਸ਼ਤਿਆਂ ’ਚ ਨਵੀਂ ਕਿਸਮ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। 

ਇਹ ਵੀ ਪੜ੍ਹੋ : ਬੇਹੱਦ ਮੁਸ਼ਕਲ ਸਮੇਂ 'ਚ ਦੁਨੀਆ ਨੂੰ ਕਿਸੇ ਇਕ ਗੱਲ 'ਤੇ ਸਹਿਮਤ ਕਰਨ 'ਤੇ ਸਮਰੱਥ ਭਾਰਤ : ਜੈਸ਼ੰਕਰ

ਇਸ ਵਿਚ ਭਾਰਤ ਦਾ ਹੱਥ ਹੋਣ ਸਬੰਧੀ ਅਮਰੀਕਾ ਲਗਾਤਾਰ ਜਾਂਚ ਦੀ ਮੰਗ ਕਰ ਰਿਹਾ ਹੈ ਕਿ ਭਾਰਤ ਸਰਕਾਰ ਜ਼ਿੰਮੇਵਾਰ ਲੋਕਾਂ ਦੇ ਖਿਲਾਫ ਕਾਰਵਾਈ ਕਰੇ। ਹੁਣ ਜਦੋਂ ਇਹ ਮਾਮਲਾ ਭਖਿਆ ਹੋਇਆ ਹੈ ਤਾਂ ਅਮਰੀਕਾ ਦੀ ਖੁਫੀਆ ਏਜੰਸੀ ਐੱਫ. ਬੀ. ਆਈ. ਦੇ ਡਾਇਰੈਕਟਰ ਕ੍ਰਿਸਟੋਫਰ ਰੇਅ ਅਗਲੇ ਹਫਤੇ ਭਾਰਤ ਆਉਣ ਵਾਲੇ ਹਨ।

ਇਹ ਵੀ ਪੜ੍ਹੋ : ਕੈਨੇਡਾ ’ਚ ਹਿੰਦੀ ਫ਼ਿਲਮਾਂ ਵਿਖਾਉਣ ਵਾਲੇ 3 ਸਿਨੇਮਾਘਰਾਂ ’ਚ ਛਿੜਕਿਆ ਗਿਆ ਅਗਿਆਤ ਪਦਾਰਥ 

ਉੱਥੇ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਸਾਈਬਰ ਸੁਰੱਖਿਆ, ਅੱਤਵਾਦ, ਨਸ਼ੀਲੇ ਪਦਾਰਥਾਂ ਵਰਗੇ ਮੁੱਦਿਆਂ ’ਤੇ ਸਾਂਝੇ ਤੌਰ ’ਤੇ ਕੰਮ ਕਰ ਰਹੇ ਹਨ ਅਤੇ ਇਸ ਸਬੰਧੀ ਐੱਫ. ਬੀ. ਆਈ. ਦੇ ਡਾਇਰੈਕਟਰ ਭਾਰਤ ਆ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tarsem Singh

This news is Content Editor Tarsem Singh