ਪਾਪੂਆ ਨਿਊ ਗਿਨੀ ''ਚ ਦੂਜੀ ਵਾਰ ਜ਼ਮੀਨ ਖਿਸਕਣ ਦਾ ਖਦਸ਼ਾ, ਬੀਮਾਰੀ ਫੈਲਣ ਦਾ ਵੀ ਖਤਰਾ
Tuesday, May 28, 2024 - 11:53 AM (IST)
ਮੈਲਬੌਰਨ (ਪੋਸਟ ਬਿਊਰੋ)- ਪਾਪੂਆ ਨਿਊ ਗਿਨੀ ਦੇ ਜਿਹੜੇ ਪਿੰਡ ਵਿੱਚ ਜ਼ਮੀਨ ਖਿਸਕਣ ਕਾਰਨ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਗਈ, ਉੱਥੇ ਹੀ ਅਧਿਕਾਰੀਆਂ ਨੇ ਇੱਕ ਹੋਰ ਜ਼ਮੀਨ ਖਿਸਕਣ ਦੀ ਘਟਨਾ ਦਾ ਖਦਸ਼ਾ ਜਤਾਇਆ ਹੈ। ਇਸ ਦੇ ਨਾਲ ਹੀ ਲਾਸ਼ਾਂ ਦੇ ਮਲਬੇ ਹੇਠਾਂ ਦੱਬੇ ਜਾਣ ਅਤੇ ਪਾਣੀ ਕਾਰਨ ਬੀਮਾਰੀਆਂ ਫੈਲਣ ਦਾ ਖਤਰਾ ਹੈ। ਸੰਯੁਕਤ ਰਾਸ਼ਟਰ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪਾਪੂਆ ਨਿਊ ਗਿਨੀ ਦੇ ਇੱਕ ਸਰਕਾਰੀ ਅਧਿਕਾਰੀ ਨੇ ਸੰਯੁਕਤ ਰਾਸ਼ਟਰ ਨੂੰ ਦੱਸਿਆ ਹੈ ਕਿ ਪਿਛਲੇ ਸ਼ੁੱਕਰਵਾਰ ਨੂੰ ਹੋਏ ਜ਼ਮੀਨ ਖਿਸਕਣ ਵਿੱਚ 2,000 ਤੋਂ ਵੱਧ ਲੋਕਾਂ ਦੇ ਜ਼ਿੰਦਾ ਦੱਬੇ ਹੋਣ ਦੀ ਸੰਭਾਵਨਾ ਹੈ। ਇਸ ਨੇ ਰਸਮੀ ਤੌਰ 'ਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਅੰਤਰਰਾਸ਼ਟਰੀ ਮਦਦ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ (IOM) ਨੇ ਪਾਪੂਆ ਨਿਊ ਗਿਨੀ 'ਚ ਭਾਰੀ ਜ਼ਮੀਨ ਖਿਸਕਣ ਕਾਰਨ 670 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਸੀ। ਸਰਕਾਰ ਦੇ ਅੰਕੜੇ ਸੰਯੁਕਤ ਰਾਸ਼ਟਰ ਦੀ ਇਸ ਏਜੰਸੀ ਦੇ ਅੰਕੜਿਆਂ ਨਾਲੋਂ ਲਗਭਗ ਤਿੰਨ ਗੁਣਾ ਹਨ। ਦੇਸ਼ ਦੀ ਰਾਜਧਾਨੀ ਪੋਰਟ ਮੋਰੇਸਬੀ ਤੋਂ ਲਗਭਗ 600 ਕਿਲੋਮੀਟਰ ਉੱਤਰ-ਪੱਛਮ ਵਿਚ ਐਂਗਾ ਸੂਬੇ ਦੇ ਯੰਬਲੀ ਪਿੰਡ ਵਿਚ ਸ਼ੁੱਕਰਵਾਰ ਨੂੰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਪਾਪੂਆ ਨਿਊ ਗਿਨੀ ਵਿਚ ਆਈ.ਓ.ਐਮ ਮਿਸ਼ਨ ਦੇ ਮੁਖੀ ਸੇਰਹਾਨ ਅਕਤੋਪਰਾਕ ਨੇ ਕਿਹਾ ਕਿ ਹਾਲ ਹੀ ਵਿਚ ਹੋਈ ਬਾਰਸ਼ ਅਤੇ ਜ਼ਮੀਨ ਅਤੇ ਮਲਬੇ ਵਿਚਕਾਰ ਫਸੇ ਪਾਣੀ ਨੇ ਮਲਬੇ ਦੀ ਪਰਤ ਨੂੰ ਹੋਰ ਅਸਥਿਰ ਬਣਾ ਦਿੱਤਾ ਹੈ।
ਸੰਯੁਕਤ ਰਾਸ਼ਟਰ ਏਜੰਸੀ ਦੇ ਅਧਿਕਾਰੀ 1,600 ਵਿਸਥਾਪਿਤ ਲੋਕਾਂ ਨੂੰ ਪਨਾਹ ਦੇਣ ਲਈ ਏਂਗਾ ਸੂਬੇ ਵਿੱਚ ਮਦਦ ਕਰ ਰਹੇ ਹਨ। ਅਕਟੋਪ੍ਰਕ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ,"ਇਹ ਡਰ ਹੈ ਕਿ ਇੱਕ ਹੋਰ ਜ਼ਮੀਨ ਖਿਸਕਣ ਦੀ ਸੰਭਾਵਨਾ ਹੈ ਅਤੇ ਸ਼ਾਇਦ 8,000 ਲੋਕਾਂ ਨੂੰ ਕੱਢਣ ਦੀ ਲੋੜ ਹੋ ਸਕਦੀ ਹੈ। ਇਹ ਬਹੁਤ ਚਿੰਤਾ ਦਾ ਵਿਸ਼ਾ ਹੈ।" ਜ਼ਮੀਨੀ ਗਤੀਵਿਧੀ ਅਤੇ ਮਲਬਾ ਇੱਕ ਗੰਭੀਰ ਖਤਰਾ ਪੈਦਾ ਕਰ ਸਕਦਾ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਕੁੱਲ ਸੰਖਿਆ 6,000 ਜਾਂ ਇਸ ਤੋਂ ਵੱਧ ਤੱਕ ਪਹੁੰਚ ਸਕਦੀ ਹੈ । ਜੇਕਰ ਇਸ ਮਲਬੇ ਦੇ ਢੇਰ ਨੂੰ ਨਾ ਰੋਕਿਆ ਗਿਆ ਅਤੇ ਇਹ ਲਗਾਤਾਰ ਵਧਦਾ ਰਿਹਾ ਤਾਂ ਇਹ ਰਫ਼ਤਾਰ ਫੜ ਸਕਦਾ ਹੈ ਅਤੇ ਹੋਰ ਭਾਈਚਾਰਿਆਂ ਨੂੰ ਤਬਾਹ ਕਰ ਸਕਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ: ਕਾਰ ਚੋਰੀ ਮਾਮਲਿਆਂ ‘ਚ 6 ਹੋਰ ਪੰਜਾਬੀ ਗ੍ਰਿਫ਼ਤਾਰ
ਪਿੰਡ ਵਾਸੀਆਂ ਵੱਲੋਂ ਆਪਣੇ ਰਿਸ਼ਤੇਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ: ਕਾਰ ਚੋਰੀ ਮਾਮਲਿਆਂ ‘ਚ 6 ਹੋਰ ਪੰਜਾਬੀ ਗ੍ਰਿਫ਼ਤਾਰਦਾਰਾਂ ਦੀਆਂ ਲਾਸ਼ਾਂ ਦੀ ਭਾਲ 'ਚ ਨੰਗੇ ਹੱਥਾਂ ਨਾਲ ਮਿੱਟੀ ਦੇ ਮਲਬੇ 'ਚ ਖੋਦਾਈ ਕਰਨਾ ਚਿੰਤਾ ਦਾ ਵਿਸ਼ਾ ਹੈ। ਅਕਟੋਪ੍ਰਕ ਮੁਤਾਬਕ,"ਇਸ ਸਮੇਂ ਮੇਰਾ ਸਭ ਤੋਂ ਵੱਡਾ ਡਰ ਇਹ ਹੈ ਕਿ ਲਾਸ਼ਾਂ ਸੜ ਰਹੀਆਂ ਹਨ, ... ਪਾਣੀ ਵਗ ਰਿਹਾ ਹੈ ਅਤੇ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਗੰਭੀਰ ਖਤਰਾ ਹੈ।" ਐਤਵਾਰ ਨੂੰ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਰਡੀਨੇਟਰ ਨੂੰ ਲਿਖੇ ਪੱਤਰ ਵਿੱਚ ਕਿਹਾ, ਲੂਸੇਟਾ ਲਾਸੋ ਮਾਨਾ ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਦੇ ਨੈਸ਼ਨਲ ਡਿਜ਼ਾਸਟਰ ਸੈਂਟਰ ਦੇ ਕਾਰਜਕਾਰੀ ਨਿਰਦੇਸ਼ਕ ਨੇ ਕਿਹਾ ਹੈ ਕਿ ਜ਼ਮੀਨ ਖਿਸਕਣ ਨਾਲ "2,000 ਤੋਂ ਵੱਧ ਲੋਕ ਜ਼ਿੰਦਾ ਦੱਬੇ ਗਏ" ਅਤੇ "ਵੱਡੀ ਤਬਾਹੀ" ਹੋਈ। ਜ਼ਮੀਨ ਖਿਸਕਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਦੇ ਅੰਦਾਜ਼ੇ ਵੱਖੋ-ਵੱਖਰੇ ਹਨ ਅਤੇ ਇਹ ਅਜੇ ਤੱਕ ਸਪੱਸ਼ਟ ਨਹੀਂ ਹੈ ਕਿ ਅਧਿਕਾਰੀਆਂ ਨੇ ਪੀੜਤਾਂ ਦੀ ਗਿਣਤੀ ਕਿਵੇਂ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।