ਅਮਰੀਕਾ ਦੇ ਸਭ ਤੋਂ ਵੱਡੇ ਨਗਰ ਕੀਰਤਨ 'ਤੇ ਫਾਈਰਿੰਗ ਦਾ ਖਦਸ਼ਾ, FBI ਨੇ ਦਿੱਤੀ ਚਿਤਾਵਨੀ (ਵੀਡੀਓ)

Thursday, Oct 31, 2024 - 01:23 PM (IST)

ਵਾਸ਼ਿੰਗਟਨ- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਨਗਰ ਕੀਰਤਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਤ ਹਰ ਸਾਲ ਅਮਰੀਕਾ ਦੇ ਵੱਖ-ਵੱਖ ਸੂਬਿਆਂ ਵਿਚ ਵੱਡੇ ਪੱਧਰ 'ਤੇ ਸਿੱਖ ਸੰਗਤ ਵੱਲੋਂ ਨਗਰ ਕੀਰਤਨ ਆਯੋਜਿਤ ਕੀਤੇ ਜਾਂਦੇ ਹਨ। ਇਸ ਸਾਲ ਕੈਲਫੋਰਨੀਆ ਵਿਖੇ ਯੂਬਾ ਸਿਟੀ ਵਿਚ ਵੀ 1 ਨਵੰਬਰ ਤੋਂ 3 ਨਵੰਬਰ ਤੱਕ ਸਭ ਤੋਂ ਵੱਡੇ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ। ਇਸ ਦੌਰਾਨ ਐਫ.ਬੀ.ਆਈ ਨੇ ਯੂਬਾ ਸਿਟੀ ਨਗਰ ਕੀਰਤਨ ਵਿੱਚ ਹਮਲਾ ਹੋਣ ਦਾ ਖਦਸ਼ਾ ਜਤਾਇਆ ਹੈ ਅਤੇ ਇਸ ਵਿਚ ਸ਼ਾਮਲ ਹੋਣ ਵਾਲੇ ਸਿੱਖਾਂ ਨੂੰ ਭਾਰਤੀ ਗੈਂਗ ਵੱਲੋਂ ਗੋਲੀਬਾਰੀ ਦੀ ਯੋਜਨਾ ਬਣਾਉਣ ਬਾਰੇ ਚੇਤਾਵਨੀ ਦਿੱਤੀ ਹੈ। 

 

ਪੜ੍ਹੋ ਇਹ ਅਹਿਮ ਖ਼ਬਰ-ਅਮਿਤ ਸ਼ਾਹ 'ਤੇ ਕੈਨੇਡਾ ਦੇ ਦੋਸ਼ 'ਚਿੰਤਾਜਨਕ' : ਅਮਰੀਕਾ

PunjabKesari

ਐੱਫ. ਬੀ. ਆਈ. ਨੇ ਨਗਰ ਕੀਰਤਨ ਦੇ ਰੂਟ 'ਤੇ ਪਾਰਕਿੰਗ ਨੇੜੇ ਫਾਇਰਿੰਗ ਦਾ ਅਲਰਟ ਜਾਰੀ ਕੀਤਾ ਹੈ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਹੁੰਦੀ ਹੈ। ਇਸ ਲਈ ਸੁਰੱਖਿਆ ਦੇ ਤਹਿਤ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਐੱਫ. ਬੀ. ਆਈ. ਵੱਲੋਂ ਇਸ ਅਲਰਟ ਸਬੰਧੀ ਇਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਕ ਹਮਲਾਵਰ ਗਿਰੋਹ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਪਹੁੰਚ ਸਕਦੇ ਹਨ। ਇਹ ਹਥਿਆਰ ਗੱਡੀ ਵਿਚ ਲਿਆਂਦੇ ਜਾ ਸਕਦੇ ਹਨ ਅਤੇ ਮੌਕੇ 'ਤੇ ਵਰਤੇ ਜਾ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News