ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ ਨੇ ਟਰੂਡੋ ਦੇ ਬਿਆਨ ਦਾ ਕੀਤਾ ਸਵਾਗਤ, ਪਾਕਿ ਸਰਕਾਰ ਨੂੰ ਕੀਤੀ ਇਹ ਮੰਗ

Tuesday, Sep 19, 2023 - 05:52 PM (IST)

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ ਨੇ ਟਰੂਡੋ ਦੇ ਬਿਆਨ ਦਾ ਕੀਤਾ ਸਵਾਗਤ, ਪਾਕਿ ਸਰਕਾਰ ਨੂੰ ਕੀਤੀ ਇਹ ਮੰਗ

ਲੰਡਨ (ਸਰਬਜੀਤ ਸਿੰਘ ਬਨੂੜ)- ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ ,ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਦਿੱਤੇ ਬਿਆਨ ਦੀ ਹਾਰਦਿਕ ਪ੍ਰਸ਼ੰਸਾ ਕੀਤੀ ਗਈ ਹੈ। ਕੈਨੇਡਾ ਸਰਕਾਰ ਨੇ ਅਧਿਕਾਰਤ ਤੌਰ 'ਤੇ ਭਾਰਤ ਸਰਕਾਰ ਨੂੰ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰ ਦੱਸ ਕੇ ਭਾਰਤ ਨੂੰ ਗਲੋਬਲ ਆਰਡਰ ਵਿੱਚ ਕਟਹਿਰੇ ਵਿੱਚ ਲਿਆ ਖੜ੍ਹਾ ਕੀਤਾ ਹੈ। ਜਸਟਿਨ ਟਰੂਡੋ ਦੇ ਬਿਆਨ ਨਾਲ ਇਸ ਗੱਲ 'ਤੇ ਪੱਕੀ ਤਰਾਂ ਮੋਹਰ ਲੱਗ ਗਈ ਕਿ ਭਾਰਤੀ ਸਟੇਟ ਸਿੱਖਾਂ ਨੂੰ ਵਿਦੇਸ਼ਾਂ ਵਿੱਚ ਵੀ ਮਾਰ (ਸ਼ਹੀਦ) ਰਹੀ ਹੈ। ਸਿੱਖਾਂ ਦਾ ਵੱਖਰੇ ਰਾਜ ਦਾ ਦਾਅਵਾ ਦੁਨੀਆ ਭਰ ਵਿੱਚ ਪੂਰੀ ਤਰਾਂ ਮਜ਼ਬੂਤ ਹੋ ਗਿਆ ਹੈ। ਆਉਣ ਵਾਲੇ ਸਮੇਂ ਵਿੱਚ ਕਨਿਸ਼ਕ ਕਾਂਡ ਵਰਗੇ ਹੋਰ ਕਤਲੇਆਮ ਕਰਵਾਉਣ ਵਿੱਚ ਵੀ ਭਾਰਤ ਸਰਕਾਰ ਦਾ ਹੱਥ ਸਾਹਮਣੇ ਆਵੇਗਾ। ਕੈਨੇਡਾ ਦੀ ਪਾਰਲੀਮੈਂਟ ਜਸਟਿਨ ਟਰੂਡੋ ਨੇ ਭਾਰਤੀ ਸਟੇਟ ਦੇ ਪਾਪਾਂ ਦਾ ਭਾਂਡਾ ਸ਼ਰੇਆਮ ਦੁਨੀਆ ਭਰ ਵਿੱਚ ਭੰਨ ਦਿੱਤਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਟਰੂਡੋ ਦੇ ਬਿਆਨ ਮਗਰੋਂ PM ਮੋਦੀ ਬਾਰੇ ਪੁੱਛੇ ਜਾਣ 'ਤੇ ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਦਿੱਤੀ ਇਹ ਪ੍ਰਤੀਕਿਰਿਆ 

ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿੱਚ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁੱਖੀ ਭਾਈ ਪਰਮਜੀਤ ਸਿੰਘ ਪੰਜਵੜ ਅਤੇ ਭਾਈ ਹਰਮੀਤ ਸਿੰਘ ਪੀ.ਐੱਚ. ਡੀ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਨ੍ਹਾਂ ਕਾਤਲਾਂ ਪਿੱਛੇ ਵੀ ਭਾਰਤ ਸਰਕਾਰ ਅਤੇ ਇਸ ਦੀਆਂ ਏਜੰਸੀਆਂ ਹਨ। ਪਾਕਿਸਤਾਨ ਸਰਕਾਰ ਨੂੰ ਇਹ ਸੱਚ ਕੈਨੇਡਾ ਸਰਕਾਰ ਵਾਂਗ ਸ਼ਰੇਆਮ ਬੋਲ ਕੇ ਭਾਰਤ ਸਰਕਾਰ ਦੀਆਂ ਸਿੱਖ ਮਾਰੂ ਨੀਤੀਆਂ ਖ਼ਿਲਾਫ਼ ਕੈਨੇਡਾ ਤੋਂ ਉੱਠੀ ਸੱਚ ਦੀ ਇਸ ਲਹਿਰ ਦਾ ਹਮਸਫਰ ਬਣਨ ਦੀ ਬੇਹੱਦ ਜ਼ਰੂਰਤ ਹੈ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ ਵਲੋਂ ਬ੍ਰਿਟਿਸ਼ ਸਰਕਾਰ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਸਰਕਾਰ ਦਾ ਪੱਖ ਪੂਰਨ ਦੀ ਬਜਾਏ ਕੈਨੇਡਾ ਸਰਕਾਰ ਦੇ ਨਕਸ਼ੇ ਕਦਮ ਦੇ ਚੱਲਦਿਆ ਸਿੱਖਾਂ ਦੇ ਕੌਮੀ ਨਿਸ਼ਾਨੇ ਖਾਲਿਸਤਾਨ ਦੇ ਹੱਕ ਵਿੱਚ ਖੜਨ ਲਈ ਆਖਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News