ਭੈਣ-ਭਰਾ ਦੇ ਮੋਹ, ਮੁਹੱਬਤ ਅਤੇ ਪਿਆਰ ਦਾ ਪ੍ਰਤੀਕ ਹੈ ਰੱਖੜੀ ਦਾ ਤਿਉਹਾਰ
Friday, Aug 08, 2025 - 05:53 PM (IST)

ਰੋਮ (ਇਟਲੀ) ਟੇਕ ਚੰਦ ਜਗਤਪੁਰ- ਰੱਖੜੀ ਦਾ ਤਿਉਹਾਰ ਭਾਰਤ ਦਾ ਹਰਮਨ ਪਿਆਰਾ ਤਿਉਹਾਰ ਹੈ। ਇਹ ਤਿਉਹਾਰ ਭੈਣ ਅਤੇ ਭਰਾ ਦੇ ਮੋਹ ਪਿਆਰ ਅਤੇ ਮੁਹੱਬਤ ਦਾ ਪ੍ਰਤੀਕ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨਦੀਆਂ ਹਨ ਅਤੇ ਭਰਾ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ। ਭਰਾ ਜੀਵਨ ਭਰ ਹਰ ਦੁੱਖ ਸੁੱਖ ਸ਼ਾਮਿਲ ਹੋਣ ਤੇ ਭੈਣਾਂ ਦੀ ਰੱਖਿਆ ਵਾਅਦਾ ਕਰਦੇ ਹਨ। ਪਿਆਰ ਅਤੇ ਸਦਭਾਵਨਾ ਦਾ ਹੀ ਰਿਸ਼ਤਾ ਇਸ ਪਵਿੱਤਰ ਬੰਧਨ ਨੂੰ ਹੋਰ ਮਜਬੂਤ ਕਰਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ- 82 ਸਾਲ ਦੀ ਔਰਤ ਬਣੀ ਡਾਂਸਿੰਗ ਸਟਾਰ, ਸੋਲੋ ਡਾਂਸ ਸ਼ੋਅ 'ਚ ਕਰੇਗੀ ਪਰਫਾਰਮ
ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਪਰਮਿੰਦਰ ਕੌਰ ਜਗਤਪੁਰ ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਨੇ ਰੱਖੜੀ ਦੇ ਤਿਉਹਾਰ ਮੌਕੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਹਨਾਂ ਅੱਗੇ ਕਿਹਾ ਕਿ ਤਿਉਹਾਰ ਸਾਉਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਲੈ ਕੇ ਭੈਣ-ਭਰਾਵਾਂ ਚ ਨਿਵੇਕਲਾ ਉਤਸ਼ਾਹ ਪਾਇਆ ਜਾਂਦਾ ਹੈ। ਉਹਨਾਂ ਭੈਣ-ਭਰਾਵਾਂ ਅੱਗੇ ਅਪੀਲ ਕੀਤੀ ਕਿ ਇਸ ਤਿਉਹਾਰ ਦੀ ਪਵਿੱਤਰਤਾ, ਉਜਵਲ, ਸੁਨਹਿਰੀ ਭਵਿੱਖ ਅਤੇ ਸੁਹਿਰਦ ਸਮਾਜ ਦੀ ਸਿਰਜਣਾ ਲਈ ਸਮਾਜਿਕ ਕੁਰੀਤੀਆਂ ਜਿਵੇਂ ਨਸ਼ਾ-ਖੋਰੀ ,ਬੇਰੁਜ਼ਗਾਰੀ, ਭ੍ਰਿਸ਼ਟਾਚਾਰ ,ਦਾਜਪ੍ਰਥਾ ਤੇ ਭਰੂਣ ਹੱਤਿਆ ਵਿਰੁੱਧ ਆਵਾਜ਼ ਬੁਲੰਦ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।