ਇਟਲੀ ਦੇ ਕੰਪੀਤੇਲੋ ’ਚ ਕਰਵਾ ਚੌਥ ਦੀਆਂ ਰੌਣਕਾਂ, ਪੰਜਾਬਣਾਂ ਨੇ ਰਲ-ਮਿਲ ਕੇ ਮਨਾਇਆ ਤਿਉਹਾਰ

Friday, Oct 30, 2026 - 11:54 PM (IST)

ਇਟਲੀ ਦੇ ਕੰਪੀਤੇਲੋ ’ਚ ਕਰਵਾ ਚੌਥ ਦੀਆਂ ਰੌਣਕਾਂ, ਪੰਜਾਬਣਾਂ ਨੇ ਰਲ-ਮਿਲ ਕੇ ਮਨਾਇਆ ਤਿਉਹਾਰ

ਰੋਮ, ਇਟਲੀ (ਟੇਕ ਚੰਦ ਜਗਤਪੁਰ) : ਇਟਲੀ ਦੇ ਮਾਨਤੋਵਾ ਜ਼ਿਲ੍ਹੇ ਦੇ ਕਸਬੇ ਕੰਪੀਤੇਲੋ ਵਿਖੇ ਕਰਵਾ ਚੌਥ ਦਾ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਭਾਈਚਾਰੇ ਦੀਆਂ ਔਰਤਾਂ ਨੇ ਤਿਉਹਾਰ ਦੀਆਂ ਰਵਾਇਤਾਂ ਅਨੁਸਾਰ ਸ਼ਮੂਲੀਅਤ ਕਰਦਿਆਂ ਆਪਸੀ ਪਿਆਰ ਅਤੇ ਸਾਂਝ ਦਾ ਸੰਦੇਸ਼ ਦਿੱਤਾ। ਇਸ ਤਿਉਹਾਰ ਨੂੰ ਮਨਾਉਣ ਵਿੱਚ ਮਨਜੀਤ ਕੌਰ ਜਗਤਪੁਰ, ਮੋਨਾ ਘੋਤੜਾ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਜੋਤੀ, ਰੁਪਿੰਦਰ ਕੌਰ, ਰਾਜਵਿੰਦਰ ਕੌਰ ਅਤੇ ਸਪੰਨਜੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਔਰਤਾਂ ਨੇ ਹੱਥਾਂ ’ਤੇ ਮਹਿੰਦੀ ਲਗਾ ਕੇ, ਰੰਗ-ਬਿਰੰਗੇ ਰਵਾਇਤੀ ਪਹਿਰਾਵੇ ਪਹਿਨ ਕੇ ਅਤੇ ਚੂੜੀਆਂ ਸਜਾ ਕੇ ਤਿਉਹਾਰ ਦੀਆਂ ਰੌਣਕਾਂ ਨੂੰ ਵਧਾਇਆ।

ਕਰਵਾ ਚੌਥ ਦਾ ਤਿਉਹਾਰ ਭਾਰਤੀ ਸੱਭਿਆਚਾਰ ਵਿੱਚ ਖ਼ਾਸ ਮਹੱਤਵ ਰੱਖਦਾ ਹੈ। ਇਸ ਦਿਨ ਵਿਆਹੁਤਾ ਔਰਤਾਂ ਆਪਣੇ ਪਤੀ ਦੀ ਲੰਮੀ ਉਮਰ ਅਤੇ ਸੁਖੀ ਜੀਵਨ ਦੀ ਕਾਮਨਾ ਕਰਦੀਆਂ ਹਨ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਪਰਿਵਾਰਾਂ ਵੱਲੋਂ ਅਜਿਹੇ ਤਿਉਹਾਰ ਮਨਾਉਣਾ ਆਪਣੀ ਸੱਭਿਆਚਾਰਕ ਵਿਰਾਸਤ ਅਤੇ ਰਵਾਇਤਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਸ਼ਲਾਘਾਯੋਗ ਉਪਰਾਲਾ ਹੈ।

 


author

Sandeep Kumar

Content Editor

Related News