ਪਾਕਿਸਤਾਨ ''ਚ FIA ਨੇ ਸਰਕਾਰੀ ਅਧਿਕਾਰੀਆਂ ਦੇ ਦੇਸ਼ ਛੱਡਣ ''ਤੇ ਲਾਈ ਪਾਬੰਦੀ
Sunday, Apr 10, 2022 - 11:53 AM (IST)
ਇਸਲਾਮਾਬਾਦ (ਵਾਰਤਾ): ਪਾਕਿਸਤਾਨ ਵਿਚ ਸੁਰੱਖਿਆ ਅਤੇ ਸੰਘੀ ਜਾਂਚ ਏਜੰਸੀ (ਐੱਫ.ਆਈ.ਏ.) ਨੇ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਬਿਨਾਂ ਕੋਈ ਇਤਰਾਜ਼ ਸਰਟੀਫਿਕੇਟ (ਐੱਨ.ਓ.ਸੀ.) ਦੇ ਵਿਦੇਸ਼ ਜਾਣ ਤੋਂ ਰੋਕਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਮੀਗ੍ਰੇਸ਼ਨ ਸਟਾਫ ਨੂੰ ਇਸ ਸੰਬੰਧੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ। 'ਡਾਨ' ਅਖ਼ਬਾਰ ਨੇ ਐਤਵਾਰ ਨੂੰ ਇਹ ਰਿਪੋਰਟ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ - ਪਾਕਿਸਤਾਨ 'ਚ ਇਮਰਾਨ ਦੀ ਡਿੱਗੀ ਸਰਕਾਰ, ਭਲਕੇ ਹੋਵੇਗੀ ਨਵੇਂ ਪ੍ਰਧਾਨ ਮੰਤਰੀ ਦੀ ਚੋਣ
ਐਫ.ਆਈ.ਏ. ਦੇ ਇੱਕ ਸੀਨੀਅਰ ਅਧਿਕਾਰੀ ਦੇ ਅਨੁਸਾਰ ਇਹ ਕਦਮ ਸ਼ਨੀਵਾਰ ਦੇਰ ਰਾਤ ਨੈਸ਼ਨਲ ਅਸੈਂਬਲੀ ਵਿੱਚ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਅਵਿਸ਼ਵਾਸ ਪ੍ਰਸਤਾਵ 'ਤੇ ਵੋਟਿੰਗ ਦੀ ਪ੍ਰਕਿਰਿਆ ਦੌਰਾਨ ਰਾਸ਼ਟਰਪਤੀ ਅਸ਼ਦ ਕੈਸਰ ਦੇ ਅਸਤੀਫੇ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹਵਾਈ ਅੱਡਾ ਸੁਰੱਖਿਆ ਬਲ ਨੂੰ ਵੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਵਿਦੇਸ਼ ਜਾਣ ਵਾਲੇ ਯਾਤਰੀਆਂ ਦੀ ਸਕਰੀਨਿੰਗ ਤੇਜ਼ ਕਰ ਦਿੱਤੀ ਗਈ ਹੈ। ਐਫ.ਆਈ.ਏ. ਅਤੇ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਬਿਨਾਂ ਇਤਰਾਜ਼ ਸਰਟੀਫਿਕੇਟ ਦੇ ਦੇਸ਼ ਛੱਡਣ ਤੋਂ ਰੋਕਣ ਦੇ ਨਿਰਦੇਸ਼ ਮਿਲੇ ਹਨ। ਰਾਵਲਪਿੰਡੀ ਦੇ ਗੈਰੀਸਨ ਸ਼ਹਿਰ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।