ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

Friday, May 15, 2026 - 11:12 AM (IST)

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

ਵੈਨਕੂਵਰ (ਮਲਕੀਤ ਸਿੰਘ) – ਫੀਫਾ ਵਰਲਡ ਕੱਪ 2026 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਵੈਨਕੂਵਰ ਸ਼ਹਿਰ ਵਿੱਚ ਆਰਜੀ ਤੌਰ 'ਤੇ ਨਵੇਂ  ਨਿਯਮ ਲਾਗੂ ਕਰ ਦਿੱਤੇ ਗਏ ਹਨ।  ਸ਼ਹਿਰ ਵਿੱਚ ਆਉਣ ਵਾਲੇ ਲੱਖਾਂ ਫੁੱਟਬਾਲ ਪ੍ਰੇਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਸ਼ੋਰ-ਸ਼ਰਾਬੇ, ਸੜਕਾਂ ਕਿਨਾਰੇ ਕੀਤੀ ਜਾਂਦੀ ਵਿਕਰੀ ਸਬੰਧੀ ਨਵੇਂ ਨਿਯਮ ਤਿਆਰ ਕੀਤੇ ਗਏ ਹਨ।

ਰਿਪੋਰਟਾਂ ਮੁਤਾਬਕ ਫੀਫਾ ਵਰਲਡ ਕੱਪ ਦੌਰਾਨ ਲਗਭਗ 3 ਲੱਖ 50 ਹਜ਼ਾਰ ਤੋਂ ਵੱਧ ਦਰਸ਼ਕਾਂ ਦੇ ਵੈਨਕੂਵਰ ਪਹੁੰਚਣ ਦੀ ਸੰਭਾਵਨਾ ਹੈ। ਇਸ ਵੱਡੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸ਼ਹਿਰੀ ਪ੍ਰਸ਼ਾਸਨ ਵੱਲੋਂ ਕਈ ਖਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਬੀ.ਸੀ. ਪਲੇਸ ਸਟੇਡੀਅਮ ਵਿੱਚ ਵਡ ਆਕਾਰੀ ਛੱਤ ਹੇਠਾ ਉੱਚ ਤਕਨੀਕ ਵਾਲੇ ਕੁਦਰਤੀ ਘਾਹ ਦੇ ਮੈਦਾਨ ਦਾ ਵੀ ਉਦਘਾਟਨ ਕੀਤਾ ਗਿਆ ਹੈ, ਜੋ ਫੀਫਾ ਮਿਆਰਾਂ ਅਨੁਸਾਰ ਤਿਆਰ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਨਵੇਂ ਨਿਯਮਾਂ ਦਾ ਮਕਸਦ ਫੀਫਾ ਵਰਲਡ ਕੱਪ ਦੌਰਾਨ ਸੁਰੱਖਿਆ, ਸਫ਼ਾਈ ਅਤੇ ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣਾ ਹੈ ਤਾਂ ਜੋ ਸਥਾਨਕ ਲੋਕਾਂ ਅਤੇ ਸੈਲਾਨੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News