ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਖ਼ਿਲਾਫ਼ ਦਰਜ ਹੋਈ FIR
Wednesday, Oct 08, 2025 - 09:19 AM (IST)

ਇੰਟਰਨੈਸ਼ਨਲ ਡੈਸਕ- ਨੇਪਾਲ ਵਿਚ ਨੌਜਵਾਨਾਂ ਦੀ ਅਗਵਾਈ ਵਾਲੇ ‘ਜੈਨ-ਜ਼ੀ’ ਸਮੂਹ ਨੇ ਮੰਗਲਵਾਰ ਨੂੰ ਅਹੁਦੇ ਤੋਂ ਹਟਾਏ ਗਏ ਪ੍ਰਧਾਨ ਮੰਤਰੀ ਕੇ. ਪੀ. ਸ਼ਰਮਾ ਓਲੀ ਅਤੇ ਤਤਕਾਲੀ ਗ੍ਰਹਿ ਮੰਤਰੀ ਰਮੇਸ਼ ਲੇਖਕ ਵਿਰੁੱਧ ਐੱਫ.ਆਈ.ਆਰ. ਦਰਜ ਕਰਵਾਈ ਹੈ, ਜਿਸ ਵਿਚ ਪਿਛਲੇ ਮਹੀਨੇ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਹੋਈਆਂ ਮੌਤਾਂ ਲਈ ਉਨ੍ਹਾਂ ਦੀ ਅਪਰਾਧਿਕ ਜਵਾਬਦੇਹੀ ਦੀ ਮੰਗ ਕੀਤੀ ਗਈ ਹੈ।
ਕਾਠਮੰਡੂ ਜ਼ਿਲ੍ਹਾ ਪੁਲਸ ਸਰਕਲ ਦੇ ਬੁਲਾਰੇ ਅਤੇ ਪੁਲਸ ਸੁਪਰਡੈਂਟ ਪਵਨ ਭੱਟਾਰਾਈ ਨੇ ਪੁਸ਼ਟੀ ਕੀਤੀ ਕਿ ਯੂ.ਐੱਮ.ਐੱਲ. ਦੇ ਚੇਅਰਮੈਨ ਓਲੀ ਅਤੇ ਨੇਪਾਲੀ ਕਾਂਗਰਸ ਨੇਤਾ ਲੇਖਕ ਵਿਰੁੱਧ ਕਾਠਮੰਡੂ ਜ਼ਿਲਾ ਪੁਲਸ ਦਫ਼ਤਰ, ਭੱਦਰਕਾਲੀ ਵਿਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਿਉਂਕਿ ਮਾਮਲੇ ਦੀ ਜਾਂਚ ਲਈ ਇਕ ਜਾਂਚ ਕਮਿਸ਼ਨ ਪਹਿਲਾਂ ਹੀ ਬਣਾਇਆ ਜਾ ਚੁੱਕਾ ਹੈ, ਇਸ ਲਈ ਪੁਲਸ ਨੇ ਐੱਫ.ਆਈ.ਆਰ. ਨੂੰ ਜੱਜ ਗੌਰੀ ਬਹਾਦੁਰ ਕਾਰਕੀ ਦੀ ਅਗਵਾਈ ਵਾਲੇ ਉੱਚ-ਪੱਧਰੀ ਨਿਆਂਇਕ ਜਾਂਚ ਕਮਿਸ਼ਨ ਨੂੰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ 8 ਅਤੇ 9 ਸਤੰਬਰ ਨੂੰ ਹੋਏ ਰੋਸ-ਪ੍ਰਦਰਸ਼ਨਾਂ ਦੌਰਾਨ ਕੁੱਲ 76 ਲੋਕਾਂ ਦੀ ਮੌਤ ਹੋ ਗਈ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e