ਦੱਖਣੀ ਕੋਰੀਆ: ਹਾਈਵੇਅ ''ਤੇ ਟਰੱਕ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ, ਮਚੇ ਅੱਗ ਦੇ ਭਾਂਬੜ, 5 ਲੋਕਾਂ ਦੀ ਮੌਤ

Thursday, Dec 29, 2022 - 03:24 PM (IST)

ਸਿਓਲ (ਭਾਸ਼ਾ)- ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਨੇੜੇ ਵੀਰਵਾਰ ਨੂੰ ਇੱਕ ਹਾਈਵੇਅ ‘ਤੇ ਇੱਕ ਮਾਲ ਢੋਹਣ ਵਾਲੇ ਟਰੱਕ ਅਤੇ ਇਕ ਬੱਸ ਦੀ ਟੱਕਰ ਹੋਣ ਤੋਂ ਬਾਅਦ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 37 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਤੁਰੰਤ ਪਤਾ ਨਹੀਂ ਲੱਗ ਸਕਿਆ ਕਿ ਟੱਕਰ ਅਤੇ ਅੱਗ ਕਿਸ ਕਾਰਨ ਲੱਗੀ ਅਤੇ ਟਰੱਕ ਕਿਹੜਾ ਮਾਲ ਲੈ ਕੇ ਜਾ ਰਿਹਾ ਸੀ।

ਇਹ ਵੀ ਪੜ੍ਹੋ: ਪਾਕਿ 'ਚ ਹਿੰਦੂ ਔਰਤ ਨਾਲ ਬੇਰਹਿਮੀ ਦੀਆਂ ਹੱਦਾਂ ਪਾਰ, ਸਿਰ ਧੜ ਤੋਂ ਵੱਖ ਕਰ ਖੇਤਾਂ 'ਚ ਸੁੱਟੀ ਲਾਸ਼

ਨੈਸ਼ਨਲ ਫਾਇਰ ਏਜੰਸੀ ਨੇ ਇਕ ਬਿਆਨ 'ਚ ਕਿਹਾ ਕਿ ਜ਼ਖ਼ਮੀਆਂ ਵਿਚੋਂ 3 ਦੀ ਹਾਲਤ ਗੰਭੀਰ ਹੈ, ਜਦਕਿ 34 ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਟੱਕਰ ਹਾਈਵੇ 'ਤੇ ਇਕ ਸੁਰੰਗ ਦੇ ਅੰਦਰ ਹੋਈ। ਇਸ ਤੋਂ ਪਹਿਲਾਂ ਟੈਲੀਵਿਜ਼ਨ ਫੁਟੇਜ 'ਚ ਸੁਰੰਗ 'ਚੋਂ ਕਾਲਾ ਧੂੰਆਂ ਨਿਕਲਦਾ ਦਿਖਾਇਆ ਗਿਆ ਸੀ, ਪਰ ਅੱਗ ਬੁਝਾਊ ਅਧਿਕਾਰੀਆਂ ਨੇ ਬਾਅਦ 'ਚ ਕਿਹਾ ਕਿ ਉਨ੍ਹਾਂ ਨੇ ਅੱਗ 'ਤੇ ਲਗਭਗ ਕਾਬੂ ਪਾ ਲਿਆ ਹੈ। ਫਾਇਰ ਏਜੰਸੀ ਦਾ ਜਨਤਕ ਮਾਮਲਿਆਂ ਦਾ ਦਫ਼ਤਰ ਤੁਰੰਤ ਇਸ ਦੀ ਕੋਈ ਪੁਸ਼ਟੀ ਨਹੀਂ ਕਰ ਸਕਿਆ ਕਿ 5 ਮ੍ਰਿਤਕ ਕਿੱਥੋਂ ਦੇ ਰਹਿਣ ਵਾਲੇ ਸਨ।

ਇਹ ਵੀ ਪੜ੍ਹੋ: US 'ਚ ਜੰਮੀ ਝੀਲ 'ਚ ਡਿੱਗਣ ਨਾਲ ਭਾਰਤੀ ਜੋੜੇ ਦੀ ਮੌਤ, ਅਨਾਥ ਬੱਚੀਆਂ ਦੀ ਦੇਖਭਾਲ ਕਰੇਗਾ ਬਾਲ ਸੁਰੱਖਿਆ ਵਿਭਾਗ


cherry

Content Editor

Related News