ਬੰਗਲਾਦੇਸ਼: ਗੈਸ ਲਾਈਟਰ ਫੈਕਟਰੀ ''ਚ ਲੱਗੀ ਭਿਆਨਕ ਅੱਗ, 5 ਲੋਕਾਂ ਦੀ ਮੌਤ
Saturday, Apr 04, 2026 - 09:07 PM (IST)
ਢਾਕਾ: ਬੰਗਲਾਦੇਸ਼ ਦੀ ਰਾਜਧਾਨੀ ਦੇ ਨੇੜੇ ਇਕ ਗੈਸ ਲਾਈਟਰ ਬਣਾਉਣ ਵਾਲੀ ਫੈਕਟਰੀ ਵਿਚ ਸ਼ਨੀਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਹੈ।
ਫਾਇਰ ਸਰਵਿਸ ਅਤੇ ਸਿਵਲ ਡਿਫੈਂਸ ਅਧਿਕਾਰੀਆਂ ਅਨੁਸਾਰ, ਇਹ ਅੱਗ ਢਾਕਾ ਦੇ ਨੇੜੇ ਕੇਰਾਨੀਗੰਜ ਦੇ ਕਦਮਤਲੀ ਇਲਾਕੇ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਲੱਗੀ। ਅੱਗ ਦੁਪਹਿਰ ਵੇਲੇ ਲੱਗੀ ਅਤੇ ਇਸ ਦੀ ਭਿਆਨਕਤਾ ਨੂੰ ਦੇਖਦੇ ਹੋਏ ਫਾਇਰ ਬ੍ਰਿਗੇਡ ਦੀਆਂ ਸੱਤ ਇਕਾਈਆਂ ਨੂੰ ਤਾਇਨਾਤ ਕੀਤਾ ਗਿਆ ਸੀ। ਕਈ ਘੰਟਿਆਂ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ।
ਫਾਇਰ ਫਾਈਟਰਾਂ ਨੇ ਸ਼ਾਮ ਤੱਕ ਘਟਨਾ ਸਥਾਨ ਤੋਂ ਪੰਜ ਲਾਸ਼ਾਂ ਬਰਾਮਦ ਕੀਤੀਆਂ ਹਨ, ਪਰ ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪ੍ਰਸ਼ਾਸਨ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
