ਵੱਡਾ ਹਾਦਸਾ : ਯੂਨੀਵਰਸਿਟੀ ਦੇ ਹੋਸਟਲ 'ਚ ਲੱਗੀ ਭਿਆਨਕ ਅੱਗ, 14 ਦੀ ਮੌਤ, 18 ਗੰਭੀਰ ਜ਼ਖ਼ਮੀ

Saturday, Dec 09, 2023 - 12:23 PM (IST)

ਵੱਡਾ ਹਾਦਸਾ : ਯੂਨੀਵਰਸਿਟੀ ਦੇ ਹੋਸਟਲ 'ਚ ਲੱਗੀ ਭਿਆਨਕ ਅੱਗ, 14 ਦੀ ਮੌਤ, 18 ਗੰਭੀਰ ਜ਼ਖ਼ਮੀ

ਨਵੀਂ ਦਿੱਲੀ - ਇਰਾਕ ਦੇ ਸ਼ਹਿਰ ਏਰਬਿਲ ਦੀ ਇੱਕ ਯੂਨੀਵਰਸਿਟੀ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਹਾਦਸੇ 'ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 18 ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਇਹ ਹਾਦਸਾ ਸ਼ੁੱਕਰਵਾਰ ਨੂੰ ਵਾਪਰਿਆ। ਇੱਕ ਇਰਾਕੀ ਸਿਹਤ ਅਧਿਕਾਰੀ ਨੇ ਕਿਹਾ ਕਿ "ਅਰਬਿਲ ਦੇ ਪੂਰਬ ਵਿੱਚ, ਸੋਰਾਨ ਦੇ ਛੋਟੇ ਜਿਹੇ ਕਸਬੇ ਵਿੱਚ ਇੱਕ ਇਮਾਰਤ (ਹੋਸਟਲ) ਵਿੱਚ ਅੱਗ ਲੱਗ ਗਈ। ਸਰਕਾਰੀ ਮੀਡੀਆ ਨੇ ਮੌਤਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ।"

ਇਹ ਵੀ ਪੜ੍ਹੋ :     ਮੁਫ਼ਤ 'ਚ Aadhaar ਅਪਡੇਟ ਕਰਨ ਦਾ ਆਖ਼ਰੀ ਮੌਕਾ, ਬਚੇ ਸਿਰਫ਼ ਕੁਝ ਦਿਨ, ਇੰਝ ਆਨਲਾਈਨ ਕਰੋ update

ਸੋਰਨ ਸਿਹਤ ਵਿਭਾਗ ਵਲੋਂ ਜਾਰੀ ਇਕ ਬਿਆਨ ਮੁਤਾਬਕ ਅੱਗ ਸਭ ਤੋਂ ਪਹਿਲਾਂ ਤੀਜੀ ਅਤੇ ਚੌਥੀ ਮੰਜ਼ਿਲ 'ਤੇ ਲੱਗੀ, ਇਸ ਮੰਜ਼ਿਲ 'ਤੇ ਹੀ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਅਧਿਆਪਕ ਰਹਿੰਦੇ ਸਨ। ਇਸ ਤੋਂ ਬਾਅਦ ਅੱਗ ਪੂਰੀ ਪੰਜ ਮੰਜ਼ਿਲਾ ਇਮਾਰਤ ਵਿਚ ਫੈਲ ਗਈ। ਬਿਆਨ 'ਚ ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਮਰਨ ਵਾਲਿਆਂ ਵਿਚ ਜ਼ਿਆਦਾਤਰ ਵਿਦਿਆਰਥੀ ਦੱਸੇ ਜਾਂਦੇ ਹਨ। ਜਿਸ ਇਲਾਕੇ 'ਚ ਅੱਗ ਲੱਗੀ ਹੈ, ਉਹ ਕੁਰਦਿਸਤਾਨ ਦਾ ਹੈ। ਕੁਰਦਿਸਤਾਨ ਇੰਤੇਜਾਮੀਆ ਨੇ ਇਸ ਮਾਮਲੇ 'ਚ ਇਕ ਕਮੇਟੀ ਬਣਾਈ ਹੈ, ਜੋ ਇਸ ਦੀ ਜਾਂਚ ਕਰੇਗੀ।
ਸਥਾਨਕ ਸਮਾਚਾਰ ਏਜੰਸੀ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਤੱਕ ਅੱਗ 'ਤੇ ਸਫਲਤਾਪੂਰਵਕ ਕਾਬੂ ਪਾ ਲਿਆ ਗਿਆ ਸੀ।

ਇਹ ਵੀ ਪੜ੍ਹੋ :    ED ਦਾ ਵੱਡਾ ਐਕਸ਼ਨ, ਚੀਨੀ ਕੰਪਨੀ Vivo 'ਤੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਦਾ ਦੋਸ਼

ਇਹ ਵੀ ਪੜ੍ਹੋ :    Hyundai ਦੇ ਗਾਹਕਾਂ ਨੂੰ ਝਟਕਾ, ਕੰਪਨੀ ਨੇ ਕੀਮਤਾਂ ਵਧਾਉਣ ਦਾ ਕੀਤਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News