ਮਿਆਂਮਾਰ ''ਚ ਅੱਗ ਲੱਗਣ ਕਾਰਨ 450 ਦੁਕਾਨਾਂ, 9 ਘਰ ਸੜ ਕੇ ਸੁਆਹ

04/03/2024 3:55:42 PM

ਯੰਗੂਨ (ਵਾਰਤਾ)- ਮਿਆਂਮਾਰ ਦੇ ਬਾਗੋ ਖੇਤਰ ਦੇ ਕਯਾਉਕਤਾਗਾ ਟਾਊਨਸ਼ਿਪ ਵਿਚ ਇਕ ਮਿਊਂਸੀਪਲ ਮਾਰਕਿਟ ਵਿਚ ਅੱਗ ਲੱਗਣ ਕਾਰਨ 450 ਦੁਕਾਨਾਂ ਅਤੇ 9 ਘਰ ਸੜ ਗਏ। ਬਾਗੋ ਖੇਤਰ ਦੇ ਫਾਇਰ ਸਰਵਿਸਿਜ਼ ਵਿਭਾਗ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਮੰਗਲਵਾਰ ਨੂੰ ਸਥਾਨਕ ਸਮੇਂ ਮੁਤਾਬਕ ਸ਼ਾਮ 6 ਵਜੇ ਲੱਗੀ ਅਤੇ ਅੱਗ ਵਿਚ ਅਜੇ ਤੱਕ ਕੋਈ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵੇਖਦੇ ਹੀ ਵੇਖਦੇ ਅੱਗ ਨੇੜੇ ਦੀਆਂ ਦੁਕਾਨਾਂ ਵਿਚ ਤੇਜ਼ੀ ਨਾਲ ਫੈਲ ਗਈ।

ਇਹ ਵੀ ਪੜ੍ਹੋ: ਸੇਨੇਗਲ 'ਚ ਰਾਸ਼ਟਰਪਤੀ ਅਹੁਦਾ ਸੰਭਾਲਣ ਵਾਲੇ ਅਫਰੀਕਾ ਦੇ ਸਭ ਤੋਂ ਨੌਜਵਾਨ ਆਗੂ ਬਣੇ ਬਾਸੀਰੋ ਡਿਓਮੇਏ ਫੇ

ਅੱਗ ਦੀ ਲਪੇਟ 'ਚ ਆ ਕੇ ਮਾਰਕੀਟ ਦੀਆਂ 500 ਵਿਚੋਂ 490 ਦੁਕਾਨਾਂ ਅਤੇ ਨੇੜੇ ਦੇ 9 ਘਰ ਸੜ ਕੇ ਸੁਆਹ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਕਰੀਬ 6 ਘੰਟਿਆਂ ਵਿੱਚ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਇਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕਈ ਕਰਿਆਨੇ ਦੀਆਂ ਦੁਕਾਨਾਂ, ਕੱਪੜਿਆਂ ਦੀਆਂ ਦੁਕਾਨਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ਦਾ ਸਾਮਾਨ ਅੱਗ ਦੀ ਲਪੇਟ ਵਿੱਚ ਆ ਗਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ।

ਇਹ ਵੀ ਪੜ੍ਵੋ: ਅਮਰੀਕਾ ਨੇ ਰੂਸ ਨੂੰ ਅੱਤਵਾਦੀ ਹਮਲੇ ਦੀ ਪਹਿਲਾਂ ਹੀ ਦੇ ਦਿੱਤੀ ਸੀ ਚਿਤਾਵਨੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News