ਰੂਸੀ ਹਮਲੇ ''ਚ ਕੀਵ ''ਚ 15 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਵਿਅਕਤੀ ਦੀ ਮੌਤ (ਤਸਵੀਰਾਂ)

Tuesday, Mar 15, 2022 - 01:23 PM (IST)

ਰੂਸੀ ਹਮਲੇ ''ਚ ਕੀਵ ''ਚ 15 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਵਿਅਕਤੀ ਦੀ ਮੌਤ (ਤਸਵੀਰਾਂ)

ਕੀਵ (ਭਾਸ਼ਾ)- ਰੂਸ ਨੇ ਮੰਗਲਵਾਰ ਨੂੰ ਯੂਕ੍ਰੇਨ ਦੀ ਰਾਜਧਾਨੀ ਕੀਵ ਦੇ ਰਿਹਾਇਸ਼ੀ ਇਲਾਕੇ ਵਿੱਚ ਲੜੀਵਾਰ ਹਵਾਈ ਹਮਲੇ ਕੀਤੇ, ਜਿਸ ਨਾਲ ਕੀਵ ਵਿੱਚ ਇੱਕ 15 ਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਗਈ। ਹਮਲੇ 'ਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰਾਂ ਦੇ ਇਮਾਰਤ 'ਚ ਫਸੇ ਹੋਣ ਦਾ ਖਦਸ਼ਾ ਹੈ। ਯੂਕ੍ਰੇਨ ਦੀ ਫ਼ੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ ਤੋਪਖਾਨੇ ਦੇ ਗੋਲੇ ਪੱਛਮੀ ਕੀਵ ਵਿੱਚ ਸਵੈਤੋਸ਼ਾਂਸਕੀ ਜ਼ਿਲ੍ਹੇ ਅਤੇ ਇਰਪਿਨ ਦੇ ਉਪਨਗਰ ਨੇੜੇ ਡਿੱਗੇ। 

ਹਮਲੇ ਤੋਂ ਬਾਅਦ ਇਮਾਰਤ ਤੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਵੇਖੀਆਂ ਗਈਆਂ ਅਤੇ ਅੱਗ ਬੁਝਾਉਣ ਲਈ ਕਈ ਫਾਇਰਫਾਈਟਰ ਪੌੜੀਆਂ 'ਤੇ ਚੜ੍ਹੇ। ਮੌਕੇ 'ਤੇ ਮੌਜੂਦ ਫਾਇਰ ਬ੍ਰਿਗੇਡ ਨੇ ਇਸ ਹਾਦਸੇ 'ਚ ਇਕ ਵਿਅਕਤੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉਥੋਂ ਕਈ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਇਮਾਰਤ 'ਚ ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ ਅਤੇ ਫਾਇਰਫਾਈਟਰਜ਼ ਉਨ੍ਹਾਂ ਨੂੰ ਬਚਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। 

ਪੜ੍ਹੋ ਇਹ ਅਹਿਮ ਖ਼ਬਰ- ਰੂਸ ਦੀਆਂ ਵਧੀਆਂ ਮੁਸ਼ਕਲਾਂ, ਅਮਰੀਕਾ, ਜਾਪਾਨ ਅਤੇ ਈਯੂ ਨੇ ਲਗਾਈਆਂ ਨਵੀਆਂ ਪਾਬੰਦੀਆਂ

ਕੀਵ ਖੇਤਰ ਦੇ ਮੁਖੀ ਓਲੇਕਸੀ ਕੁਲੇਬਾ ਨੇ ਯੂਕ੍ਰੇਨੀ ਟੈਲੀਵਿਜ਼ਨ ਨੂੰ ਦੱਸਿਆ ਕਿ ਰੂਸ ਨੇ ਇਰਪਿਨ, ਬੁਕਾ ਅਤੇ ਹੋਸਟੋਮੇਲ ਦੇ ਉੱਤਰ-ਪੱਛਮੀ ਉਪਨਗਰਾਂ 'ਤੇ ਪੂਰੀ ਰਾਤ ਹਮਲੇ ਕੀਤੇ। ਯੂ੍ਕ੍ਰੇਨ ਦੇ ਹਥਿਆਰਬੰਦ ਬਲਾਂ ਦੇ ਜਨਰਲ ਸਟਾਫ ਨੇ ਫੇਸਬੁੱਕ 'ਤੇ ਕਿਹਾ ਕਿ ਰੂਸੀ ਬਲਾਂ ਨੇ ਮੰਗਲਵਾਰ ਨੂੰ ਦੱਖਣ ਵਿਚ ਬੰਦਰਗਾਹ ਸ਼ਹਿਰ ਮਾਰੀਉਪੋਲ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੁਬਾਰਾ ਸ਼ੁਰੂ ਕੀਤੀ ਅਤੇ ਪੂਰਬ ਵਿਚ ਖਾਰਕੀਵ ਸ਼ਹਿਰ 'ਤੇ ਤੋਪਾਂ ਦਾਗੀਆਂ।
 

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News