ਰੈਸਟੋਰੈਂਟ ''ਚ ਲੱਗੀ ਅੱਗ ਨੇ ਮਚਾਈ ਤਬਾਹੀ ! 22 ਲੋਕਾਂ ਦੀ ਤੜਫ਼-ਤੜਫ਼ ਨਿਕਲੀ ਜਾਨ
Tuesday, Apr 29, 2025 - 04:00 PM (IST)

ਇੰਟਰਨੈਸ਼ਨਲ ਡੈਸਕ- ਚੀਨ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਲਿਓਨਿੰਗ ਸੂਬੇ ਦੇ ਲਿਓਯਾਂਗ ਸ਼ਹਿਰ 'ਚ ਮੰਗਲਵਾਰ ਦੀ ਦੁਪਹਿਰ ਨੂੰ ਇਕ ਰੈਸਟੋਰੈਂਟ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 22 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 3 ਹੋਰ ਝੁਲਸ ਗਏ।
ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਇਹ ਅੱਗ ਦੁਪਹਿਰ ਕਰੀਬ 12.30 ਵਜੇ ਲੱਗੀ, ਜਿਸ ਦੇ ਕਾਰਨਾਂ ਦਾ ਹਾਲੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਇਸ ਭਿਆਨਕ ਮੰਜ਼ਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਰੈਸਟੋਰੈਂਟ ਦੀਆਂ ਖਿੜਕੀਆਂ 'ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਸਾਫ਼ ਦੇਖਿਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ- ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ
ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਤੇ ਆ ਕੇ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਜ਼ਖ਼ਮੀਆਂ ਦੇ ਇਲਾਜ ਲਈ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤੇ ਮ੍ਰਿਤਕਾਂ ਦੇ ਪਰਿਵਾਰ ਲਈ ਦੁੱਖ ਜਤਾਇਆ ਹੈ।
ਇਹ ਇਸ ਮਹੀਨੇ ਚੀਨ 'ਚ ਅੱਗ ਲੱਗਣ ਦੀ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ 9 ਅਪ੍ਰੈਲ ਨੂੰ ਉੱਤਰੀ ਚੀਨ ਦੇ ਹੇਬੇਈ ਸੂਬੇ ਦੀ ਲੋਂਘੁਆ ਕਾਊਂਟੀ ਸਥਿਤ ਇਕ ਨਰਸਿੰਗ ਹੋਮ 'ਚ ਅੱਗ ਲੱਗ ਗਈ ਸੀ, ਜਿਸ ਕਾਰਨ 20 ਬਜ਼ੁਰਗਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਨਰਸਿੰਗ ਹੋਮ 'ਚ ਕੁੱਲ 39 ਬਜ਼ੁਰਗ ਮੌਜੂਦ ਸਨ।
ਇਹ ਵੀ ਪੜ੍ਹੋ- ਭਾਰਤ ਨੂੰ ਧਮਕੀਆਂ ਦੇਣ ਤੋਂ ਬਾਅਦ ਪਾਕਿਸਤਾਨ ਦੇ PM ਨੂੰ ਹੋ ਗਈ ਬਵਾਸੀਰ, ਹਸਪਤਾਲ ਦਾਖ਼ਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e