ਈਰਾਨ: ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, 5 ਹਲਾਕ

2/28/2020 6:25:01 PM

ਤਹਿਰਾਨ(ਏਪੀ)- ਈਰਾਨ ਦੇ ਸ਼ਹਿਰ ਕੋਂਮ ਵਿਚ ਸ਼ੁੱਕਰਵਾਰ ਤੜਕੇ ਇਕ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਦੀ ਖਬਰ ਮਿਲੀ ਹੈ। ਇਸ ਕਾਰਨ ਇਕ 2 ਸਾਲਾ ਬੱਚੇ ਸਣੇ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਤੇ 38 ਹੋਰ ਲੋਕ ਜ਼ਖਮੀ ਹੋ ਗਏ। ਇਸ ਦੀ ਜਾਣਕਾਰੀ ਈਰਾਨ ਦੇ ਸਰਕਾਰੀ 'ਟੀਵੀ' ਚੈਨਲ ਵਲੋਂ ਦਿੱਤੀ ਗਈ ਹੈ।

ਹਾਲਾਂਕਿ ਸਥਾਨਕ ਮੀਡੀਆ ਵਲੋਂ ਇਸ ਗੱਲ ਦੀ ਜਾਣਕਾਰੀ ਨਹੀਂ ਦਿੱਤੀ ਗਈ ਕਿ 228 ਅਪਾਰਟਮੈਂਟਾਂ ਦੀ ਇਸ ਇਮਾਰਤ ਵਿਚ ਅੱਗ ਕਿਸ ਕਾਰਨ ਲੱਗੀ ਸੀ। ਮਿਲੀ ਜਾਣਕਾਰੀ ਮੁਤਾਬਕ ਇਸ ਅੱਗ ਤੋਂ ਬਚਣ ਦੀ ਕੋਸ਼ਿਸ਼ ਵਿਚ ਦੋ ਔਰਤਾਂ ਤੇ ਦੋ ਪੁਰਸ਼ਾਂ ਦੀ ਮੌਤ ਮੌਕੇ 'ਤੇ ਹੀ ਹੋ ਗਈ ਤੇ ਇਕ ਬੱਚੇ ਦੀ ਮੌਤ ਹਸਪਤਾਲ ਵਿਚ ਇਲਾਜ ਦੌਰਾਨ ਹੋਈ। ਅੱਗ ਲੱਗਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ 160 ਲੋਕਾਂ ਨੂੰ ਇਮਾਰਤ ਵਿਚੋਂ ਬਾਹਰ ਕੱਢਿਆ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Baljit Singh

Edited By Baljit Singh