ਇਟਲੀ 'ਚ ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ ਸੇਵਾਦਾਰਾਂ ਦੀ ਮੌਤ
Saturday, Apr 18, 2026 - 04:36 PM (IST)
ਬੈਰਗਾਮੋ (ਦਲਵੀਰ ਸਿੰਘ ਕੈਂਥ) ਇਟਲੀ ਵਿੱਚ ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਿੱਖ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸਾਹ ਨਾਲ ਸਜਾਏ ਜਾ ਰਹੇ ਸਨ ਕਿ ਬੀਤੀ ਰਾਤ ਲੰਬਾਰਦੀਆਂ ਸੂਬੇ ਦੇ ਜ਼ਿਲ੍ਹਾ ਬੈਰਗਾਮੋ ਦੇ ਸ਼ਹਿਰ ਕੋਵੋ ਵਿਖੇ ਸਥਿਤ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਦੇ ਪ੍ਰਵੇਸ ਦੁਆਰਾ ਤੇ ਅਗਿਆਤ ਹਮਲਾਵਰ ਨੇ ਗੋਲੀਆਂ ਮਾਰ ਕੇ ਭਾਰਤੀ ਮੂਲ ਦੇ ਦੋ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਨਾਲ ਕਿ ਪੂਰੀ ਇਟਲੀ ਵਿੱਚ ਭਾਰਤੀ ਭਾਈਚਾਰੇ ਵਿੱਚ ਮਾਤਮ ਛਾਅ ਗਿਆ।

ਮਿਲੀ ਜਾਣਕਾਾਰੀ ਅਨੁਸਾਰ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਦੀ ਪ੍ਰਬੰਧਕ ਕਮੇਟੀ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 18 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਜਾਉਣ ਜਾ ਰਹੀ ਸੀ ਜਿਸ ਦੀਆਂ ਸਾਰੀਆਂ ਤਿਆਰੀਆਂ ਵੀ ਮੁਕੰਮਲ ਹੋ ਚੁੱਕੀਆਂ ਸਨ ਕਿ ਨਗਰ ਕੀਰਤਨ ਤੋਂ 1 ਦਿਨ ਪਹਿਲਾਂ 17 ਅਪ੍ਰੈਲ ਭਾਵ ਬੀਤੀ ਰਾਤ ਨੂੰ ਜਦੋਂ ਕਿ ਸੰਗਤਾਂ ਗੁਰਦੁਆਰਾ ਸਾਹਿਬ ਨਤਮਸਤਕ ਹੋ ਆਪਣੇ ਘਰਾਂ ਨੂੰ ਜਾ ਰਹੀਆਂ ਸਨ ਕਿ ਅਗਿਆਤ ਹਮਲਾਵਰ ਨੇ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲੇ ਦੋ ਸਿੱਖ ਰਜਿੰਦਰ ਸਿੰਘ ਰੰਮੀ (40) ਤੇ ਗੁਰਮੀਤ ਸਿੰਘ (40) (ਜਿਹੜੇ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਦੱਸੇ ਜਾ ਰਹੇ ਹਨ ) ਉਪੱਰ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਇਹ ਦੋਨੋ ਸਿੰਘ ਗੰਭੀਰ ਜਖ਼ਮੀ ਹੋ ਗਏ ।

ਪੜ੍ਹੋ ਇਹ ਅਹਿਮ ਖ਼ਬਰ- ਦੁਨੀਆ 'ਤੇ ਮੁੜ ਛਾਏਗਾ ਤੇਲ-ਗੈਸ ਦਾ ਸੰਕਟ ! ਈਰਾਨ ਨੇ ਹੋਰਮੁਜ਼ ਤੋਂ ਲੰਘਣ 'ਤੇ ਲਾ'ਤੀਆਂ ਨਵੀਂਆਂ ਸ਼ਰਤਾਂ
ਘਟਨਾ ਦੀ ਜਾਣਕਾਰੀ ਮਿਲਦੇ ਹੀ ਬੇਸ਼ੱਕ ਇਟਾਲੀਅਨ ਪੁਲਸ ਹਰਕਤ ਵਿੱਚ ਆ ਗਈ ਪਰ ਉਦੋਂ ਤੱਕ ਹਮਲਾਵਰ ਭੱਜਣ ਵਿੱਚ ਕਾਮਯਾਬ ਹੋ ਗਏ ਜਦੋ ਕਿ ਜਖ਼ਮੀ ਦੋਨਾਂ ਵਿਅਕਤੀਆਂ ਨੂੰ ਹਸਪਤਾਲ ਵਿੱਚ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਸ ਕੈਮਰਿਆਂ ਅਤੇ ਹੋਰ ਮੌਕੇ ਦੇ ਚਸ਼ਮਦੀਦ ਗਵਾਹਾਂ ਤੋਂ ਮਾਮਲੇ ਦੀ ਬਾਰੀਕੀ ਨਾਲ ਜਾਚ ਕਰ ਰਹੀ ਹੈ ਜਦੋਂ ਕਿ ਅੱਜ ਸਜਾਇਆ ਜਾਣ ਵਾਲਾ ਨਗਰ ਕੀਰਤਨ ਰੱਦ ਕਰ ਦਿੱਤਾ ਗਿਆ ਹੈ।ਇਸ ਘਟੀ ਘਟਨਾ ਦੇ ਅਸਲ ਕਾਰਨ ਕੀ ਹੋ ਸਕਦੇ ਹਨ ਪੁਲਿਸ ਦੀ ਬਹੁਤ ਹੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ ਪਰ ਸਿੱਖ ਸੰਗਤ ਲਈ ਇਹ ਘਟਨਾ ਬੇਹੱਦ ਦੁਖਦਾਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
