ਅਮਰੀਕਾ ''ਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਹੋਈ ਗੋਲੀਬਾਰੀ

Monday, Oct 23, 2023 - 03:01 PM (IST)

ਅਮਰੀਕਾ ''ਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਹੋਈ ਗੋਲੀਬਾਰੀ

ਵਾਸ਼ਿੰਗਟਨ (ਵਾਰਤਾ)- ਅਮਰੀਕੀ ਰਾਜ ਮਿਨੀਸੋਟਾ ਦੇ ਸਭ ਤੋਂ ਵੱਡੋ ਸ਼ਹਿਰ ਮਿਨੀਆਪੋਲਿਸ ਵਿਚ ਫਲਸਤੀਨ ਦੇ ਸਮਰਥਨ ਵਿਚ ਆਯੋਜਿਤ ਇਕ ਪ੍ਰਦਰਸ਼ਨ ਦੌਰਾਨ ਗੋਲੀਬਾਰੀ ਹੋਈ। ਸਥਾਨਕ ਪੁਲਸ ਬੁਲਾਰੇ ਆਰੋਨ ਰੋਜ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨਿਊਜ਼ਵੀਕ ਮੈਗਜ਼ੀਨ ਨੂੰ ਦੱਸਿਆ ਕਿ ਸ਼ਹਿਰ ਵਿਚ ਐਤਵਾਰ ਨੂੰ ਕਰੀਬ 5 ਹਜ਼ਾਰ ਲੋਕਾਂ ਨੇ ਫਲਸਤੀਨ ਦੇ ਸਮਰਥਨ ਵਿਚ ਰੈਲੀ ਕੱਢੀ। ਇਸੇ ਦੌਰਾਨ ਭੀੜ ਵਿਚੋਂ ਇਕ ਕਾਰ ਲੰਘੀ ਅਤੇ ਗੋਲੀਬਾਰੀ ਕੀਤੀ ਪਰ ਇਸ ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਕਾਰ ਹਾਦਸੇ ਮਗਰੋਂ 66 ਸਾਲਾ ਜਸਮੇਰ ਸਿੰਘ ਦੀ ਕੁੱਟਮਾਰ, ਇਲਾਜ ਦੌਰਾਨ ਤੋੜਿਆ ਦਮ

ਬੁਲਾਰੇ ਰੋਜ ਨੇ ਕਿਹਾ ਕਿ ਮਿਨੀਆਪੋਲਿਸ ਪੁਲਸ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ, ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ 7 ਅਕਤੂਬਰ ਨੂੰ ਫਲਸਤੀਨੀ ਸਮੂਹ ਹਮਾਸ ਨੇ ਗਾਜ਼ਾ ਪੱਟੀ ਤੋਂ ਇਜ਼ਰਾਈਲ ਖ਼ਿਲਾਫ਼ ਵੱਡੇ ਪੈਮਾਨੇ 'ਤੇ ਰਾਕੇਟ ਹਮਲਾ ਕੀਤਾ। ਬਾਅਦ ਵਿਚ ਇਜ਼ਰਾਈਲ ਨੇ ਜਵਾਬੀ ਹਮਲੇ ਸ਼ੁਰੂ ਕੀਤੇ ਅਤੇ ਗਾਜ਼ਾ ਪੱਟੀ ਦੀ ਪੂਰਨ ਘੇਰਾਬੰਦੀ ਦੀ ਹੁਕਮ ਦਿੱਤਾ ਅਤੇ ਇਸ ਦੇ ਨਾਲ ਹੀ ਪਾਣੀ, ਭੋਜਨ ਅਤੇ ਈਂਧਣ ਦੀ ਸਪਲਾਈ ਕੱਟ ਦਿੱਤੀ। ਇਸ ਸੰਘਰਸ਼ ਵਿਚ ਹੁਣ ਤੱਕ ਦੋਵਾਂ ਪਾਸਿਆਂ ਦੇ ਹਜ਼ਾਰਾਂ ਲੋਕ ਮਾਰੇ ਜਾ ਚੁੱਕੇ ਹਨ ਅਤੇ ਕਈ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ: 'ਆਪ੍ਰੇਸ਼ਨ ਅਜੈ' ਤਹਿਤ ਇਜ਼ਰਾਈਲ ਤੋਂ 143 ਲੋਕਾਂ ਨੂੰ ਲੈ ਕੇ 6ਵੀਂ ਫਲਾਈਟ ਦਿੱਲੀ ਹਵਾਈ ਅੱਡੇ 'ਤੇ ਹੋਈ ਲੈਂਡ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News