ਅਮਰੀਕਾ ਦੇ ਮੈਸਾਚੁਸੇਟਸ ’ਚ ਗੋਲੀਬਾਰੀ, ਇਕ ਦੀ ਮੌਤ ਤੇ ਪੰਜ ਜ਼ਖਮੀ

12/27/2020 8:30:36 PM

ਵਾਸ਼ਿੰਗਟਨ-ਅਮਰੀਕਾ ਦੇ ਮੈਸਾਚੇਸੇਟਸ ਸੂਬੇ ’ਚ ਇਕ ਮਿਊਜ਼ਿਕ ਵੀਡੀਓ ਦੀ ਸ਼ੂਟਿੰਗ ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖਮੀ ਹੋ ਗਏ। ਅਮਰੀਕਾ ਦੇ ਫਾਕਸ ਨਿਊਜ਼ ਪ੍ਰਸਾਰਕ ਨੇ ਇਕ ਰਿਪੋਰਟ ’ਚ ਇਹ ਜਾਣਕਾਰੀ ਦਿੱਤੀ। ਗੋਲੀਬਾਰੀ ਦੀ ਇਹ ਘਟਨਾ ਮੈਸਾਚੁਸੇਟਸ ਸੂਬੇ ਦੇ ਲਿਨ ਸ਼ਹਿਰ ’ਚ ਸ਼ਨੀਵਾਰ ਸ਼ਾਮਲ ਕਰੀਬ 5.35 ’ਤੇ ਹੋਈ। ਮੀਡੀਆ ਰਿਪੋਰਟ ਮੁਤਾਬਕ ਜ਼ਖਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਜਿਨ੍ਹਾਂ ’ਚੋਂ ਦੋ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ -ਕੈਮਰੂਨ : ਬੱਸ ਤੇ ਟਰੱਕ ’ਚ ਹੋਈ ਭਿਆਨਕ ਟੱਕਰ, 37 ਦੀ ਮੌਤ ਤੇ 18 ਜ਼ਖਮੀ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

Karan Kumar

This news is Content Editor Karan Kumar