ਮੈਕਸੀਕੋ ਦੇ ਬਾਰ ’ਚ ਅੰਨ੍ਹੇਵਾਹ ਗੋਲੀਬਾਰੀ, 10 ਲੋਕਾਂ ਦੀ ਮੌਤ (ਵੇਖੋ ਵੀਡੀਓ)

Friday, Sep 23, 2022 - 09:53 AM (IST)

ਮੈਕਸੀਕੋ ਦੇ ਬਾਰ ’ਚ ਅੰਨ੍ਹੇਵਾਹ ਗੋਲੀਬਾਰੀ, 10 ਲੋਕਾਂ ਦੀ ਮੌਤ (ਵੇਖੋ ਵੀਡੀਓ)

ਮੈਕਸੀਕੋ ਸਿਟੀ- ਮੈਕਸੀਕੋ ਵਿਚ ਇਕ ਬਾਰ ਵਿਚ ਇਕ ਵਿਅਕਤੀ ਨੇ ਓਪਨ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ’ਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਸ ਨੇ ਇਲਾਕੇ ਨੂੰ ਘੇਰ ਲਿਆ ਹੈ। ਫਿਲਹਾਲ ਹਮਲਾ ਕਿਉਂ ਕੀਤਾ ਗਿਆ, ਹਮਲਾ ਕਿਸ ਤਰ੍ਹਾਂ ਦਾ ਸੀ, ਇਸ ਦਾ ਖੁਲਾਸਾ ਨਹੀਂ ਹੋਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ: ਵਿਸ਼ਵ ਮੰਚ 'ਤੇ PM ਮੋਦੀ ਦੇ ਬੋਲਾਂ ਦੀ ਦੁਨੀਆ 'ਚ ਚਰਚਾ, ਹੁਣ ਬ੍ਰਿਟੇਨ ਦੇ ਵਿਦੇਸ਼ ਮੰਤਰੀ ਨੇ ਕਹੀ ਅਹਿਮ ਗੱਲ

 

ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਲੋਕਾਂ ਨੂੰ ਰੌਲਾ ਪਾਉਂਦੇ ਸੁਣਿਆ ਜਾ ਸਕਦਾ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਮਲੇ ਦੀ ਸੂਚਨਾ ਮਿਲਦੇ ਹੀ ਅਸੀਂ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ। ਅਜੇ ਤੱਕ ਇਸ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੋਰੇਲੋਸ ਰਾਜ ਦੇ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਹਮਲਾ ਵੀਰਵਾਰ ਰਾਤ ਯੇਕਾਪਿਕਸਟਲਾ ਸ਼ਹਿਰ ਵਿਚ ਹੋਇਆ। ਗੋਲੀਬਾਰੀ ’ਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ: ਪੁਤਿਨ ਦੀ ਪੱਛਮੀ ਦੇਸ਼ਾਂ ਨੂੰ ਸਿੱਧੀ ਚਿਤਾਵਨੀ, ਮਾਂ ਭੂਮੀ ਦੀ ਰੱਖਿਆ ਲਈ ਚੁੱਕਾਂਗੇ ਹਰ ਕਦਮ, ਧੋਖੇ 'ਚ ਨਾ ਰਹਿਓ

 


author

cherry

Content Editor

Related News