ਪਾਕਿਸਤਾਨ : ਗੋਲੀਬਾਰੀ ''ਚ ਇੱਕ ਮੌਲਵੀ ਦੀ ਮੌਤ
Sunday, Apr 13, 2025 - 04:02 PM (IST)

ਪੇਸ਼ਾਵਰ (ਪੀ.ਟੀ.ਆਈ.)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਗੋਲੀਬਾਰੀ ਵਿੱਚ ਜ਼ਖਮੀ ਹੋਏ ਇੱਕ ਮੌਲਵੀ ਦੀ ਐਤਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ 7 ਅਪ੍ਰੈਲ ਨੂੰ ਪੇਸ਼ਾਵਰ ਦੇ ਪਿਸ਼ਤਖਾਰਾ ਇਲਾਕੇ ਵਿੱਚ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਮੌਲਾਨਾ ਸ਼ਾਹਿਦ ਅਤੇ ਕਾਰੀ ਏਜਾਜ਼ ਆਬਿਦ 'ਤੇ ਹਮਲਾ ਕੀਤਾ ਸੀ, ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ ਸਨ।
ਪੜ੍ਹੋ ਇਹ ਅਹਿਮ ਖ਼ਬਰ-ਯੂਕ੍ਰੇਨ 'ਤੇ ਰੂਸੀ ਮਿਜ਼ਾਈਲ ਹਮਲੇ, 20 ਤੋਂ ਵੱਧ ਲੋਕਾਂ ਦੀ ਮੌਤ
ਬਿਆਨ ਵਿੱਚ ਕਿਹਾ ਗਿਆ ਹੈ ਕਿ ਅਹਿਲ-ਸੁੰਨਤ ਵਾਲ-ਜਮਾਤ ਦੇ ਆਗੂ ਅਤੇ ਅੰਤਰਰਾਸ਼ਟਰੀ ਖਤਮ-ਏ-ਨਬੂਵਤ ਅੰਦੋਲਨ ਦੇ ਮੁਖੀ ਆਬਿਦ ਦੀ ਉਸੇ ਦਿਨ ਮੌਤ ਹੋ ਗਈ ਜਦੋਂਕਿ ਸ਼ਾਹਿਦ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਸੀ ਪਰ ਐਤਵਾਰ ਨੂੰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿੱਚ ਅੱਤਵਾਦ ਵਿਰੋਧੀ ਵਿਭਾਗ (ਸੀ.ਟੀ.ਡੀ) ਵਿੱਚ ਅੱਤਵਾਦ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਮੁਲਜ਼ਮਾਂ ਨੂੰ ਫੜਨ ਲਈ ਇੱਕ ਵੱਡੀ ਮੁਹਿੰਮ ਚਲਾਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।