ਸਕੂਲ 'ਚ ਚੱਲੀਆਂ ਗੋਲ਼ੀਆਂ; 4 ਦੀ ਮੌਤ, ਕਈ ਹੋਰ ਜ਼ਖ਼ਮੀ

Thursday, Sep 05, 2024 - 08:43 AM (IST)

ਸਕੂਲ 'ਚ ਚੱਲੀਆਂ ਗੋਲ਼ੀਆਂ; 4 ਦੀ ਮੌਤ, ਕਈ ਹੋਰ ਜ਼ਖ਼ਮੀ

ਵਿੰਡੇਰ (ਏ.ਪੀ.): ਜਾਰਜੀਆ ਦੇ ਇਕ ਹਾਈ ਸਕੂਲ ਵਿਚ ਬੁੱਧਵਾਰ ਨੂੰ ਹੋਈ ਫ਼ਾਇਰਿੰਗ ਦੀ ਘਟਨਾ ਵਿਚ 4 ਲੋਕਾਂ ਦੀ ਮੌਤ ਹੋ ਗਈ ਤੇ ਘੱਟੋ-ਘੱਟ 9 ਹੋਰ ਜ਼ਖ਼ਮੀ ਹੋ ਗਏ। ਸਥਾਨਕ ਸ਼ੇਰਿਫ਼ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ। ਬੈਰੀ ਕਾਊਂਟੀ ਸ਼ੇਰਿਫ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਸਿਲਸਿਲੇ ਵਿਚ ਇਕ ਸ਼ੱਕੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਹਰਸਿਮਰਤ ਕੌਰ ਬਾਦਲ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਬਿਆਨ ਮੁਤਾਬਕ, ਸਵੇਰੇ ਤਕਰੀਬਨ ਸਾਢੇ 10 ਵਜੇ ਕਈ ਏਜੰਸੀਆਂ ਦੇ ਅਧਿਕਾਰੀਆਂ ਤੇ ਫਾਇਰ ਬ੍ਰਿਗੇਡ ਟੀਮ ਨੂੰ ਕਥਿਤ ਗੋਲ਼ੀਬਾਰੀ ਦੀ ਸੂਚਨਾ ਮਗਰੋਂ ਹਾਈ ਸਕੂਲ ਭੇਜਿਆ ਗਿਆ। ਜਾਰਜੀਆ ਦੇ ਗਵਰਨਰ ਬ੍ਰਾਇਨ ਕੈਂਪ ਨੇ ਇਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਅਪਾਲਾਚੀ ਹਾਈ ਸਕੂਲ ਵਿਚ ਹੋਈ ਘਟਨਾ 'ਤੇ ਕਾਰਵਾਈ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਤੇ ਜਾਰਜੀਆ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਰੋ ਕਾਊਂਟੀ ਅਤੇ ਪੂਰੇ ਸੂਬੇ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਅਰਦਾਨ ਕਰਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਹੋਵੇਗਾ ਜਾਮ! ਸਫ਼ਰ 'ਤੇ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਐੱਫ.ਬੀ.ਆਈ. ਦੇ ਅਟਲਾਂਟਾ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ, "ਐੱਫ.ਬੀ.ਆਈ. ਅਟਲਾਂਟਾ ਬੈਰੋ ਕਾਊਂਟੀ ਦੇ ਅਪਾਲਾਚੀ ਹਾਈ ਸਕੂਲ ਵਿਚ ਮੌਜੂਦਾ ਸਥਿਤੀ ਤੋਂ ਜਾਣੂੰ ਹੈ। ਸਾਡੇ ਅਧਿਕਾਰੀ ਸਥਾਨਕ ਏਜੰਸੀਆਂ ਦੇ ਨਾਲ ਤਾਲਮੇਲ ਅਤੇ ਮਦਦ ਕਰਨ ਲਈ ਮੌਕੇ 'ਤੇ ਮੌਜੂਦ ਹਨ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News