ਅਮਰੀਕਾ ''ਚ ਹੋਈ ਵੱਡੀ ਵਾਰਦਾਤ, ਡੋਨਾਲਡ ਟਰੰਪ ਦੀ ਰੈਲੀ ''ਚ ਹੋਈ ਫਾਇਰਿੰਗ, ਟਰੰਪ ਦੇ ਵੀ ਲੱਗੀ ਗੋਲ਼ੀ

Sunday, Jul 14, 2024 - 04:49 AM (IST)

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਾਬਕਾ ਰਾਸ਼ਟਰਪਤੀ ਡੌਨਾਲਡ ਟਰੰਪ ਦੀ ਇਕ ਰੈਲੀ 'ਚ ਗੋਲੀਬਾਰੀ ਹੋ ਗਈ ਹੈ। 

ਜਾਣਕਾਰੀ ਮੁਤਾਬਕ ਉਹ ਪੈਨਸਿਲਵੇਨੀਆ ਦੇ ਬਟਲਰ 'ਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਜਿਸ ਸਮੇਂ ਗੋਲ਼ੀਬਾਰੀ ਹੋਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਉਹ ਜਨਤਾ ਨੂੰ ਸੰਬੋਧਨ ਕਰ ਰਹੇ ਸਨ ਤੇ ਅਚਾਨਕ ਇਕ ਪਾਸੋਂ ਆਈ ਗੋਲ਼ੀ ਉਨ੍ਹਾਂ ਦੇ ਕੰਨ ਨੂੰ ਛੂੰਹਦੀ ਹੋਈ ਗੁਜ਼ਰ ਗਈ ਤੇ ਉਨ੍ਹਾਂ ਦਾ ਖ਼ੂਨ ਵੀ ਨਿਕਲਦਾ ਨਜ਼ਰ ਆ ਰਿਹਾ ਹੈ। 

ਦੱਸਿਆ ਜਾ ਰਿਹਾ ਹੈ ਕਿ ਟਰੰਪ ਜਦੋਂ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਅਚਾਨਕ ਤਾੜ-ਤਾੜ ਗੋਲ਼ੀਆਂ ਚੱਲਣ ਦੀ ਆਵਾਜ਼ ਆਉਣ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਗਾਰਡਾਂ ਨੇ ਸਟੇਜ 'ਤੇ ਆ ਕੇ ਉਨ੍ਹਾਂ ਨੂੰ ਘੇਰਾ ਪਾ ਲਿਆ ਤੇ ਸੁਰੱਖਿਅਤ ਸਥਾਨ 'ਤੇ ਲੈ ਗਏ। ਫਿਲਹਾਲ ਉੱਥੇ ਦੀ ਸਥਿਤੀ ਕਾਬੂ 'ਚ ਦੱਸੀ ਜਾ ਰਹੀ ਹੈ ਤੇ ਟਰੰਪ ਦੀ ਸਿਹਤ ਵੀ ਠੀਕ-ਠਾਕ ਦੱਸੀ ਜਾ ਰਹੀ ਹੈ।  

ਇਸ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਟਰੰਪ ਦੇ ਸ਼ੁੱਭਚਿੰਤਕਾਂ 'ਚ ਡਰ ਦਾ ਮਾਹੌਲ ਛਾ ਗਿਆ ਹੈ। ਹਰ ਕੋਈ ਉਨ੍ਹਾਂ ਦੇ ਸਿਹਤਮੰਦ ਰਹਿਣ ਦੀ ਕਾਮਨਾ ਕਰ ਰਿਹਾ ਹੈ। ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲਨ ਮਸਕ ਨੇ ਵੀ 'ਐਕਸ' ਤੇ ਪੋਸਟ ਕਰ ਕੇ ਟਰੰਪ ਦੇ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। 

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News