ਅਮਰੀਕਾ ਦੇ ਇਲੀਨੋਇਸ ਅਮਿਊਜ਼ਮੈਂਟ ਪਾਰਕ 'ਚ ਗੋਲੀਬਾਰੀ, 3 ਲੋਕ ਜ਼ਖ਼ਮੀ

08/15/2022 11:47:07 AM

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਇਲੀਨੋਇਸ ਸੂਬੇ ਦੇ ਗੁਰਨੀ ਵਿਚ ਸਿਕਸ ਫਲੈਗਸ ਗ੍ਰੇਟ ਅਮਰੀਕਾ ਅਮਿਊਜ਼ਮੈਂਟ ਪਾਰਕ ਵਿਚ ਗੋਲੀਬਾਰੀ ਵਿਚ ਘੱਟੋ-ਘੱਟ ਤਿੰਨ ਲੋਕ ਜ਼ਖ਼ਮੀ ਹੋ ਗਏ। ਸਿਕਸ ਫਲੈਗਸ ਗ੍ਰੇਟ ਅਮਰੀਕਾ ਨੇ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਬਿਆਨ 'ਚ ਕਿਹਾ, 'ਅੱਜ ਸ਼ਾਮ ਪਾਰਕ ਦੇ ਬਾਹਰ ਇਕ ਵਾਹਨ 'ਤੇ ਗੋਲੀਬਾਰੀ ਹੋਣ 'ਤੇ ਤਿੰਨ ਲੋਕ ਜ਼ਖ਼ਮੀ ਹੋ ਗਏ। ਵਾਹਨ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਮੌਕੇ 'ਤੇ ਮੌਜੂਦ ਪਾਰਕ ਸੁਰੱਖਿਆ ਅਤੇ ਗੁਰਨੀ ਪੁਲਿਸ ਵਿਭਾਗ ਦੇ ਸਬ ਸਟੇਸ਼ਨ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।'

ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤ ਵਾਸੀਆਂ ਨੂੰ ਦਿੱਤੀਆਂ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ

ਡਬਲਯੂ.ਜੀ.ਐੱਨ.-ਟੀ.ਵੀ. ਨੇ ਕੱਲ੍ਹ ਇੱਕ ਪੁਲਸ ਸੂਤਰ ਦੇ ਹਵਾਲੇ ਨਾਲ ਕਿਹਾ ਕਿ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਲੋਕ ਖ਼ਤਰੇ ਤੋਂ ਬਾਹਰ ਹਨ। 2 ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਜਦਕਿ ਤੀਜੇ ਨੇ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਅਮਰੀਕੀ ਮੀਡੀਆ ਰਿਪੋਰਟਾਂ ਅਨੁਸਾਰ, ਰਾਤ ​​8 ਵਜੇ ਬੰਦ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ ਇਹ ਗੋਲੀਬਾਰੀ ਅਮਿਊਜ਼ਮੈਂਟ ਪਾਰਕ ਦੇ ਸਾਹਮਣੇ ਵਾਲੇ ਪ੍ਰਵੇਸ਼ ਦੁਆਰ 'ਤੇ ਹੋਈ। ਥੀਮ ਪਾਰਕ ਨੂੰ ਖਾਲ੍ਹੀ ਕਰਵਾ ਲਿਆ ਗਿਆ ਹੈ। ਅਜੇ ਤੱਕ ਕਿਸੇ ਨੂੰ ਵੀ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ ਅਤੇ ਪੁਲਸ ਨੇ ਸ਼ੱਕੀਆਂ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ: ਆਜ਼ਾਦੀ ਦੇ 75 ਸਾਲ: ਭਾਰਤ ਲਈ ਪੁਲਾੜ ਤੋਂ ਆਇਆ ਖ਼ਾਸ ਸੰਦੇਸ਼ (ਵੀਡੀਓ)


cherry

Content Editor

Related News