ਸਕੂਲ-ਹਸਪਤਾਲ ਤੋਂ ਬਾਅਦ ਹੁਣ ਅਮਰੀਕਾ 'ਚ ਚਰਚ ਨੇੜੇ ਹੋਈ ਗੋਲੀਬਾਰੀ, ਹਮਲਾਵਰ ਸਮੇਤ 3 ਦੀ ਮੌਤ

06/03/2022 12:57:13 PM

ਵਾਸ਼ਿੰਗਟਨ (ਏਜੰਸੀ)- ਅਮਰੀਕਾ ਵਿਚ ਆਯੋਵਾ ਸੂਬੇ ਦੇ ਅਮੇਸ ਵਿਚ ਸਥਿਤ ਕਾਰਨਰਸਟੋਨ ਚਰਚ ਨੇੜੇ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 2 ਔਰਤਾਂ ਅਤੇ ਹਮਲਾਵਰ ਸ਼ਾਮਲ ਹਨ। ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਰਿਪੋਰਟ ਦਿੱਤੀ। ਸਥਾਨਕ ਡੇਸ ਮੋਇਨੇਸ ਰਜਿਸਟਰ ਅਖ਼ਬਾਰ ਨੇ ਸਟੋਰੀ ਕਾਉਂਟੀ ਦੇ ਸ਼ੈਰਿਫ ਨਿਕੋਲਸ ਲੈਨੀ ਦੇ ਹਵਾਲੇ ਨਾਲ ਕਿਹਾ ਕਿ ਸ਼ੱਕੀ ਹਮਲਾਵਰ ਵੀ ਗੋਲੀਬਾਰੀ ਵਿਚ ਮਾਰਿਆ ਗਿਆ ਹੈ।

ਇਹ ਵੀ ਪੜ੍ਹੋ: ਵਿਆਹ ਵਾਲੇ ਦਿਨ ਹੀ ਲਾੜੀ ਨੇ ਦਿੱਤਾ ਬੱਚੇ ਨੂੰ ਜਨਮ, ਵਾਪਸ ਪਰਤੇ ਮਹਿਮਾਨ

PunjabKesari

ਅਖ਼ਬਾਰ ਦੀ ਰਿਪੋਰਟ ਮੁਤਾਬਕ ਗੋਲੀਬਾਰੀ ਦੀ ਘਟਨਾ ਵੀਰਵਾਰ ਰਾਤ ਨੂੰ ਚਰਚ ਦੀ ਪਾਰਕਿੰਗ ਵਿੱਚ ਵਾਪਰੀ। ਜ਼ਿਕਰਯੋਗ ਹੈ ਕਿ ਪਹਿਲੇ ਦਿਨ ਹੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰਾਂ ਨੂੰ ਨਵੇਂ ਬੰਦੂਕ ਕੰਟਰੋਲ ਕਾਨੂੰਨਾਂ ਪਾਸ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਸ ਨਾਲ ਦੇਸ਼ ਵਿਚ ਵੱਡੇ ਪੈਮਾਨੇ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ: ਤਾਲਿਬਾਨ ਨੇ ਛੇੜੀ ਪੋਸਤ ਦੀ ਖੇਤੀ ਬੰਦ ਕਰਨ ਦੀ ਮੁਹਿੰਮ, ਖੇਤਾਂ ’ਚ ਫ਼ਸਲ ’ਤੇ ਚਲਵਾਇਆ ਟਰੈਕਟਰ

ਦੱਸ ਦੇਈਏ ਕਿ ਬੀਤੇ ਦਿਨ ਓਕਲਾਹੋਮਾ ਦੇ ਟੁਲਸਾ ਸ਼ਹਿਰ ਵਿਚ ਹਸਪਤਾਲ 'ਸੈਂਟ ਫ੍ਰਾਂਸਿਸ ਹੈਲਥ ਸਿਸਟਮ' ਦੀ ਇਕ ਇਮਾਰਤ ਵਿਚ ਬੁੱਧਵਾਰ ਨੂੰ ਗੋਲੀਬਾਰੀ ਵਿਚ ਹਮਲਾਵਰ ਸਮੇਤ 5 ਲੋਕਾਂ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ ਲੰਘੇ ਮਹੀਨੇ 25 ਮਈ ਨੂੰ ਅਮਰੀਕਾ ਦੇ ਟੈਕਸਾਸ ਸੂਬੇ 'ਚ ਇਕ ਐਲੀਮੈਂਟਰੀ ਸਕੂਲ 'ਚ ਬੀਤੇ ਦਿਨੀਂ ਇਕ 18 ਸਾਲਾ ਬੰਦੂਕਧਾਰੀ ਨੇ ਕਲਾਸਰੂਮ 'ਚ ਗੋਲੀਬਾਰੀ ਕਰਕੇ 19 ਬੱਚਿਆਂ ਸਮੇਤ 21 ਲੋਕਾਂ ਦਾ ਕਤਲ ਕਰ ਦਿੱਤਾ ਸੀ ਅਤੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਸ ਕਾਰਵਾਈ ਵਿੱਚ ਹਮਲਾਵਰ ਵੀ ਮਾਰਿਆ ਗਿਆ ਸੀ। 

ਇਹ ਵੀ ਪੜ੍ਹੋ: 'ਆਜ਼ਾਦੀ ਮਾਰਚ' ਮਾਮਲਾ: ਇਮਰਾਨ ਖਾਨ ਨੂੰ 25 ਜੂਨ ਤੱਕ ਮਿਲੀ ਅਗਾਊਂ ਜ਼ਮਾਨਤ


cherry

Content Editor

Related News