ਕੈਨੇਡਾ ''ਚ ਹੋਈ ਵੱਡੀ ਵਾਰਦਾਤ, ਦਿਨ-ਦਿਹਾੜੇ ਮਸ਼ਹੂਰ ਪੰਜਾਬੀ ਬਿਲਡਰ ਨੂੰ ਬਦਮਾਸ਼ਾਂ ਨੇ ਮਾਰੀਆਂ ਗੋਲ਼ੀਆਂ
Tuesday, Apr 09, 2024 - 01:14 AM (IST)

ਇੰਟਰਨੈਸ਼ਨਲ ਡੈਸਕ- ਵਿਦੇਸ਼ਾਂ 'ਚ ਆਏ ਦਿਨ ਪੰਜਾਬੀ ਨੌਜਵਾਨਾਂ ਨਾਲ ਵਾਰਦਾਤਾਂ ਹੋ ਰਹੀਆਂ ਹਨ। ਪੰਜਾਬੀ ਨੌਜਵਾਨਾਂ ਨਾਲ ਅਜਿਹੀਆਂ ਘਟਨਾਵਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਅਜਿਹਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ 'ਚ ਇਕ ਮਸ਼ਹੂਰ ਪੰਜਾਬੀ ਬਿਲਡਰ ਨੂੰ ਕੰਸਟ੍ਰਕਸ਼ਨ ਸਾਈਟ ਦੇ ਨੇੜੇ ਬਦਮਾਸ਼ਾਂ ਵੱਲੋਂ ਦਿਨ-ਦਿਹਾੜੇ ਗੋਲ਼ੀਆਂ ਮਾਰ ਦਿੱਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਜਾਣਕਾਰੀ ਮੁਤਾਬਕ ਇਹ ਵਾਰਦਾਤ ਐਡਮੈਂਟਨ ਦੇ ਮਿਲਵੁੱਡ ਇਲਾਕੇ 'ਚ ਵਾਪਰੀ ਹੈ। ਇਸ ਗੋਲ਼ੀਬਾਰੀ 'ਚ ਬਿਲਡਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਉਸ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e