ਪੁਲਸ ਵਾਹਨ ''ਤੇ ਗੋਲੀਬਾਰੀ, ਮਾਰੇ ਗਏ ਫੌਜੀ ਜਵਾਨ
Wednesday, Aug 06, 2025 - 02:47 PM (IST)

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਨੀਮ ਫੌਜੀ ਬਲ 'ਫਰੰਟੀਅਰ ਕਾਂਸਟੇਬੁਲਰੀ' ਦੇ ਘੱਟੋ-ਘੱਟ ਚਾਰ ਜਵਾਨਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਕਰਕ ਜ਼ਿਲ੍ਹੇ ਦੇ ਅਮਨ ਕੋਟ ਤੋਈ ਖੇਤਰ ਵਿੱਚ ਹਮਲਾਵਰਾਂ ਨੇ ਫਰੰਟੀਅਰ ਕਾਂਸਟੇਬੁਲਰੀ (ਐਫਸੀ) ਦੇ ਇੱਕ ਵਾਹਨ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਚਾਰ ਜਵਾਨ ਮਾਰੇ ਗਏ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਅਮਰੀਕਾ ਨਾਲ ਨਹੀਂ ਬਣਾਏਗਾ ਨੇੜਲੇ ਸਬੰਧ!
ਸੁਰੱਖਿਆ ਬਲਾਂ ਅਤੇ ਪੁਲਿਸ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇੱਕ ਪੁਲਿਸ ਅਧਿਕਾਰੀ ਨੇ ਸੰਕੇਤ ਦਿੱਤਾ ਕਿ ਹਮਲਾ ਪਹਿਲਾਂ ਤੋਂ ਯੋਜਨਾਬੱਧ ਸੀ ਅਤੇ ਹਮਲਾਵਰ ਘਾਤ ਲਗਾ ਕੇ ਬੈਠੇ ਸਨ। ਹੁਣ ਤੱਕ ਕਿਸੇ ਵੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਿੰਮੇਵਾਰ ਲੋਕਾਂ ਨੂੰ ਫੜਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।